ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਵਿਚ ਨਿਹੰਗ ਸਿੰਘ ਦੇ ਭੇਸ ਵਿਚ ਮਾਲ ਨੇੜਿਓਂ i20 ਕਾਰ ਲੁੱਟਣ ਵਾਲੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਵਿਅਕਤੀ ‘ਵਾਰਿਸ ਪੰਜਾਬ ਦੇ’ ਮੁਖੀ ਦਾ ਸਾਥੀ ਦੱਸਿਆ ਜਾ ਰਿਹਾ ਹੈ। ਗ੍ਰਿਫਤਾਰ ਮੁਲਜ਼ਮ ਦਾ ਨਾਂ ਸੁਖਮਿੰਦਰ ਸਿੰਘ ਹੈ ਜੋ ਕਿ ਮੋਗੇ ਦਾ ਰਹਿਣ ਵਾਲਾ ਹੈ। ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਸੁਖਵਿੰਦਰ ਸਿੰਘ ਸਬੰਧੀ ਸਾਰੇ ਪਹਿਲੂਆਂ ‘ਤੇ ਪੁੱਛਗਿੱਛ ਜਾਰੀ ਹੈ।
ਦੱਸ ਦੇਈਏ ਕਿ ਬੀਤੀ 4 ਮਾਰਚ ਨੂੰ ਅੰਮ੍ਰਿਤਸਰ ਦੇ ਅਲਫਾ ਮਾਲ ਦੇ ਨੇੜੇ ਕੁੱਲ 6 ਨਿਹੰਗਾਂ ਵੱਲੋਂ ਇਕ ਵਿਅਕਤੀ ਨੂੰ ਜ਼ਖਮੀ ਕਰਕੇ ਉਸ ਦੀ ਕਾਰ ਖੋਹੀ ਗਈ ਸੀ। ਹਾਲਾਂਕਿ ਇਸ ਮਾਮਲੇ ਵਿਚ ਇਹ ਪਹਿਲੀ ਗ੍ਰਿਫਤਾਰੀ ਹੈ ਬਾਕੀ ਪੰਜ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਮੁਲਜ਼ਮ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਇਸ ਮਾਮਲੇ ਵਿਚ ਹੋਰ ਵੀ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -: