ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਹੁਣ ਲੋਕਾਂ ਦੇ ਵਿਆਹਾਂ ਵਿੱਚ ਬੈਂਡ ਵਜਾਏਗੀ। ਪੁਲਿਸ ਮੁਲਾਜ਼ਮਾਂ ਨੇ ਵਿਆਹ ਸਮਾਗਮਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ 1 ਘੰਟੇ ਲਈ 7 ਹਜ਼ਾਰ ਰੁਪਏ ਵਸੂਲੇ ਜਾਣਗੇ। ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਹਰਮਨਦੀਪ ਸਿੰਘ ਗਿੱਲ ਨੇ ਇਸ ਸਬੰਧੀ ਇੱਕ ਸਰਕੂਲਰ ਵੀ ਜਾਰੀ ਕੀਤਾ ਹੈ।
ਸੁਤੰਤਰਤਾ ਦਿਵਸ, ਗਣਤੰਤਰ ਦਿਵਸ ਅਤੇ ਵੱਡੇ ਸਰਕਾਰੀ ਪ੍ਰੋਗਰਾਮਾਂ ‘ਤੇ ਅਕਸਰ ਲੋਕ ਪੁਲਿਸ ਬੈਂਡ ਦੀ ਧੁਨ ਸੁਣਦੇ ਸਨ। ਪੁਲਿਸ ਦਾ ਬੈਂਡ ਸਿਰਫ਼ ਖਾਸ ਮੌਕਿਆਂ ‘ਤੇ ਹੀ ਵਜਾਇਆ ਜਾਂਦਾ ਹੈ ਪਰ ਹੁਣ ਜੇ ਪੰਜਾਬ ਪੁਲਿਸ ਦਾ ਬੈਂਡ ਕਿਸੇ ਵਿਆਹ ਜਾਂ ਹੋਰ ਸਮਾਗਮਾਂ ‘ਚ ਵਜਦਾ ਹੋਇਆ ਨਜ਼ਰ ਆਏ ਤਾਂ ਕਿਤੇ ਨਾ ਕਿਤੇ ਅਜੀਬ ਗੱਲ ਹੈ।
ਮੁਕਤਸਰ ਪੁਲਿਸ ਵੱਲੋਂ ਇੱਕ ਸਰਕੂਲਰ ਜਾਰੀ ਕਰਕੇ ਇਲਾਕਾ ਵਾਸੀਆਂ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਮੁਕਤਸਰ ਪੁਲਿਸ ਬੈਂਡ ਦੀ ਘਰੇਲੂ ਸਮਾਗਮਾਂ ਲਈ ਵੀ ਬੁਕਿੰਗ ਕਰਵਾਈ ਜਾ ਸਕਦੀ ਹੈ। ਸਰਕੂਲਰ ਮੁਤਾਬਕ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਵਿਅਕਤੀ ਪੁਲਿਸ ਬੈਂਡ ਬੁੱਕ ਕਰਵਾ ਸਕਦਾ ਹੈ।
ਮੁਕਤਸਰ ਪੁਲਿਸ ਵੱਲੋਂ ਜਾਰੀ ਸਰਕੂਲਰ ਮੁਤਾਬਕ ਪੁਲਿਸ ਬੈਂਡ ਦੀ ਬੁਕਿੰਗ ਲਈ ਵੱਖ-ਵੱਖ ਰੇਟ ਤੈਅ ਕੀਤੇ ਗਏ ਹਨ। ਜੋ ਕਿ ਪ੍ਰਤੀ ਘੰਟੇ ਦੇ ਆਧਾਰ ‘ਤੇ ਹੈ। ਜਿਥੇ ਸਰਕਾਰੀ ਕਰਮਚਾਰੀਆਂ ਨੂੰ ਇੱਕ ਘੰਟੇ ਦੀ ਬੁਕਿੰਗ ਲਈ ਪੰਜ ਹਜ਼ਾਰ ਰੁਪਏ ਦੇਣੇ ਪੈਣਗੇ। ਉਕਤ ਪ੍ਰਾਈਵੇਟ ਮੁਲਾਜ਼ਮਾਂ ਅਤੇ ਆਮ ਲੋਕਾਂ ਤੋਂ ਇਕ ਘੰਟੇ ਲਈ ਸੱਤ ਹਜ਼ਾਰ ਰੁਪਏ ਵਸੂਲੇ ਜਾਣਗੇ। ਇਸੇ ਤਰ੍ਹਾਂ ਸਰਕਾਰੀ ਕਰਮਚਾਰੀ ਤੋਂ ਹਰ ਵਾਧੂ ਘੰਟੇ ਲਈ 2500 ਰੁਪਏ ਅਤੇ ਜਨਤਾ ਤੋਂ 3500 ਰੁਪਏ ਵਸੂਲੇ ਜਾਣਗੇ।
ਇਹ ਵੀ ਪੜ੍ਹੋ : ਪਹਿਲੀ ਵਾਰ ਭਾਰਤ ਨੂੰ ਆਸਕਰ ‘ਚ ਮਿਲੇ 2 ਐਵਾਰਡ, PM ਮੋਦੀ ਬੋਲੇ- ‘ਦੇਸ਼ ਲਈ ਮਾਣ ਵਾਲੀ ਗੱਲ’
ਇਸ ਤੋਂ ਇਲਾਵਾ ਪੁਲਿਸ ਲਾਈਨ ਤੋਂ ਸਮਾਰੋਹ ਤੱਕ ਜਾਣ ਲਈ ਬੁਕਿੰਗ ਕਰਨ ਵਾਲੇ ਵਿਅਕਤੀ ਤੋਂ 80 ਰੁਪਏ ਪ੍ਰਤੀ ਕਿਲੋਮੀਟਰ ਦਾ ਖਰਚਾ ਲਿਆ ਜਾਵੇਗਾ। ਪੁਲਿਸ ਬੈਂਡ ਦੀ ਬੁਕਿੰਗ ਲਈ ਪੁਲਿਸ ਕੰਟਰੋਲ ਰੂਮ ਜਾਂ ਪੁਲਿਸ ਲਾਈਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬੈਂਡ ਬੁਕਿੰਗ ਲਈ ਮੋਬਾਈਲ ਨੰਬਰ ਵੀ ਦਿੱਤਾ ਗਿਆ ਹੈ। 80549-42100 ‘ਤੇ ਸੰਪਰਕ ਕਰਕੇ ਬੈਂਡ ਬੁੱਕ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: