ਪੰਜਾਬ ਦੇ ਲੁਧਿਆਣਾ ਵਿੱਚ ਗਣੇਸ਼ ਹੌਜ਼ਰੀ ਫੈਕਟਰੀ ਵਿੱਚ ਅੱਗ ਲੱਗਣ ਦੀ ਖਬਰ ਆਈ ਹੈ। ਆਸਪਾਸ ਦੇ ਲੋਕਾਂ ਨੇ ਫੈਕਟਰੀ ‘ਤੋਂ ਧੂੰਆਂ ਉੱਠਦਾ ਦੇਖ ਕੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। 7 ਤੋਂ 8 ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
ਫੈਕਟਰੀ ਮਾਲਕ ਅਰੁਣ ਨੇ ਦੱਸਿਆ ਕਿ ਉਹ ਬਾਹਰ ਕਿਸੇ ਨੂੰ ਮਿਲਣ ਗਿਆ ਸੀ। ਇਸ ਦੌਰਾਨ ਉਸ ਨੂੰ ਕਿਸੇ ਦਾ ਫੋਨ ਆਇਆ ਕਿ ਫੈਕਟਰੀ ਨੂੰ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਅੱਗ ਇੰਨੀ ਭੜਕ ਗਈ ਸੀ ਕਿ ਇਸ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਬੁਲਾਈਆਂ ਗਈਆਂ। ਜਿਸ ‘ਤੋਂ ਬਾਅਦ ਕਾਫੀ ਮੁਸ਼ੱਕਤ ਮਗਰੋਂ ਉਨ੍ਹਾਂ ਨੇ ਅੱਗ ‘ਤੇ ਕਾਬੂ ਪਾਇਆ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਤੇਜ਼ ਰਫਤਾਰ ਕਾਰ ਨੇ 2 ਬੱਚਿਆਂ ਨੂੰ ਦਰੜਿਆ, ਇੱਕ ਦੀ ਟੁੱਟੀ ਲੱਤ
ਉਨ੍ਹਾਂ ਦੱਸਿਆ ਕਿ ਅੱਗ ਨਾਲ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪਰ ਅੱਗ ਲੱਗਣ ਕਾਰਨ ਫੈਕਟਰੀ ਦੇ ਦੂਜੀ ਮੰਜ਼ਿਲ ‘ਤੇ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਫਿਲਹਾਲ ਇਸ ਦੇ ਕਰਨਾ ਦਾ ਪਤਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: