ਮੁੰਬਈ ਦੇ ਲਾਲਬਾਗ ਵਿਚ ਅਜਿਹੀ ਵਾਰਦਾਤ ਹੋਈ ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਜੋ ਮਹਿਲਾ ਮਹੀਨਿਆਂ ਤੋਂ ਲਾਪਤਾ ਸੀ ਉਸ ਦੀ ਲਾਸ਼ ਆਪਣੇ ਹੀ ਘਰ ਵਿਚ ਪਲਾਸਟਿਕ ਦੇ ਲਿਫਾਫੇ ਵਿਚ ਮਿਲੀ। ਪੁਲਿਸ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਪੀੜਤਾ ਦੀ ਧੀ ਨੇ ਉਸ ਦੀ ਹੱਤਿਆ ਕੀਤੀ ਹੋਵੇਗੀ। ਪੁਲਿਸ ਨੇ ਮ੍ਰਿਤਕਾ ਦੀ ਧੀ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਪੁਲਿਸ ਮੁਤਾਬਕ ਮਹਿਲਾ ਕਈ ਮਹੀਨਿਆਂ ਤੋਂ ਲਾਪਤਾ ਸੀ ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਵੀ ਦਰਜ ਕਰਾਈ ਸੀ ਜਦੋਂ ਦੂਜੀਆਂ ਥਾਵਾਂ ‘ਤੇ ਤਲਾਸ਼ ਕਰਨ ਦੇ ਬਾਅਦ ਮਹਿਲਾ ਦਾ ਸੁਰਾਗ ਨਹੀਂ ਮਿਲਿਆ ਤਾਂ ਮਹਿਲਾ ਦੇ ਘਰ ਦੀ ਤਲਾਸ਼ੀ ਲਈ ਗਈ। ਉਥੇ ਪਲਾਸਟਿਕ ਦੀ ਥੈਲੀ ਵਿਚ 50 ਤੋਂ 55 ਸਾਲ ਦੀ ਉਮਰ ਦੀ ਇਕ ਮਹਿਲਾ ਦੀ ਲਾਸ਼ ਮਿਲੀ। ਇਸ ਦੇ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਡੀਸੀਪੀ ਪ੍ਰਵੀਣ ਮੁੰਧੇ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦੀ 22 ਸਾਲਾ ਧੀ ਨੂੰ ਪੁੱਛਗਿਛ ਲਈ ਹਿਰਾਸਤ ਵਿਚ ਲੈ ਲਿਆ ਹੈ। ਮ੍ਰਿਤਕ ਦੀ ਪਛਾਣ ਵੀਨਾ ਪ੍ਰਕਾਸ਼ ਜੈਨ ਵਜੋਂ ਹੋਈ ਹੈ। ਅਧਿਕਾਰੀ ਨੇ ਕਿਹਾ ਕਿ ਅੱਗੇ ਦੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ : ਸਵਾਤੀ ਮਾਲੀਵਾਲ ਨੇ DGCA ਨੂੰ ਭੇਜਿਆ ਨੋਟਿਸ, ਜਹਾਜ਼ ‘ਚ ਯਾਤਰੀਆਂ ਨੂੰ ਲੈ ਕੇ ਕੀਤੀ ਖ਼ਾਸ ਮੰਗ
ਪੀੜਤਾ ਦੇ ਭਰਾ ਨੇ ਕਲਾਚੌਕੀ ਥਾਣੇ ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਾਈ ਸੀ ਜਿਸ ਦੇ ਬਾਅਦ ਅਧਿਕਾਰੀਆਂ ਨੇ ਗੁਆਂਡੀਆਂ ਨਾਲ ਗੱਲ ਕੀਤੀ। ਉਨ੍ਹਾਂ ਪੁਲਿਸ ਨੂੰ ਦੱਸਿਆ ਕਿ ਲਗਭਗ ਦੋ ਮਹੀਨੇ ਤੋਂ ਪੀੜਤਾ ਨੂੰ ਨਹੀਂ ਦੇਖਿਆ ਸੀ।
ਵੀਡੀਓ ਲਈ ਕਲਿੱਕ ਕਰੋ -: