ਵਿਜੀਲੈਂਸ ਬਿਊਰੋ ਦੀ ਪੰਜਾਬ ‘ਚ ਭ੍ਰਿਸ਼ਟਾਚਾਰੀਆਂ ਖਿਲਾਫ ਸਖਤ ਕਾਰਵਾਈ ਜਾਰੀ ਹੈ। ਇਸੇ ਕੜੀ ਵਿੱਚ ਸਟੇਟ ਵਿਜੀਲੈਂਸ ਬਿਊਰੋ ਦੇ ਜਲੰਧਰ ਥਾਣੇ ਦੀ ਪੁਲਿਸ ਨੇ ਫਗਵਾੜਾ ਦੇ ਇੱਕ ਭ੍ਰਿਸ਼ਟ ਪਟਵਾਰੀ ਖਿਲਾਫ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਫਗਵਾੜਾ ਸ਼ਹਿਰ ਦੇ ਪਟਵਾਰੀ ਪ੍ਰਵੀਨ ਨੂੰ 15,000 ਰੁਪਏ ਦੀ ਰਿਸ਼ਵਤ ਮੰਗਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਸੂਚਨਾ ਮੁਤਾਬਕ ਵਿਜੀਲੈਂਸ ਟੀਮ ਵੱਲੋਂ ਇਹ ਕਾਰਵਾਈ ਇੰਗਲੈਂਡ ਦੀ ਰਹਿਣ ਵਾਲੀ ਇੱਕ NRI ਔਰਤ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।
ਵਿਜੀਲੈਂਸ ਨੂੰ ਇਹ ਸ਼ਿਕਾਇਤ ਇੰਗਲੈਂਡ ਦੇ ਸਲੋਹ ‘ਚ ਰਹਿਣ ਵਾਲੀ ਨਹਿਰੂ ਨਗਰ ਫਗਵਾੜਾ ਦੀ ਰਣਵੀਰ ਕੌਰ ਨੇ ਕਿਤਿਹੈ। ਸ਼ਿਕਾਇਤ ‘ਚ ਉਨ੍ਹਾਂ ਕਿਹਾ ਹੈ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਉਹ ਜਾਇਦਾਦ ਆਪਣੇ ਨਾਂ ਕਰਵਾਉਣਾ ਚਾਹੁੰਦੀ ਸੀ। ਇਸ ਲਈ ਉਹ ਪਟਵਾਰ ਘਰ ਗਈ ਸੀ। ਜਿੱਥੇ ਉਨ੍ਹਾਂ ਦੇ ਇਲਾਕੇ ਦੇ ਪਟਵਾਰੀ ਪ੍ਰਵੀਨ ਨੇ ਕਿਹਾ ਕਿ ਰਿਕਾਰਡ ਨੂੰ ਅਪਡੇਟ ਕਰਨ ਲਈ 25 ਹਜ਼ਾਰ ਰੁਪਏ ਦੇਣੇ ਪੈਣਗੇ।
ਰਣਵੀਰ ਕੌਰ ਨੇ ਸ਼ਿਕਾਇਤ ਵਿੱਚ ਇਹ ਵੀ ਦੱਸਿਆ ਕਿ ਪਟਵਾਰੀ ਉਨ੍ਹਾਂ ‘ਤੋਂ ਵਾਰ-ਵਾਰ ਚੱਕਰ ਲਗਵਾ ਰਿਹਾ ਸੀ ਅਤੇ ਕੰਮ ਨਹੀਂ ਕਰ ਰਿਹਾ ਸੀ। ਜਿਸ ਕਰਕੇ ਉਸ ਨੇ ਬਿਨਾਂ ਕਿਸੇ ਅੜਚਨ ਦੇ ਕੰਮ ਨੂੰ ਸਮੇਂ ਸਿਰ ਕਰਵਾਉਣ ਲਈ ਪਟਵਾਰੀ ਪ੍ਰਵੀਨ ਨੂੰ 25,000 ਰੁਪਏ ਦੀ ਰਿਸ਼ਵਤ ਦਿੱਤਾ ਸੀ। ਪਰ ਪਟਵਾਰੀ ਦਾ ਲਾਲਚ ਵੱਧ ਗਿਆ ਅਤੇ 25,000 ਰੁਪਏ ਦੀ ਰਿਸ਼ਵਤ ਦੇਣ ਤੋਂ ਬਾਅਦ ਉਸ ਨੇ ਹੋਰ 15,000 ਰੁਪਏ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਦੋ ਏਅਰਪੋਰਟ ‘ਤੇ ਤਕਨੀਕੀ ਖਰਾਬੀ-ਫਸੇ ਸੈਂਕੜੇ ਯਾਤਰੀ: ਦਿੱਲੀ ਆਉਣ ਵਾਲੇ ਪੈਸੇਂਜਰ 34 ਘੰਟੇ ‘ਤੋਂ ਅਟਕੇ
ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ NRI ਮਹਿਲਾ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ। ਜਾਂਚ ਵਿਚ ਔਰਤ ਦੇ ਸਾਰੇ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਪਟਵਾਰੀ ਪ੍ਰਵੀਨ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਪਟਵਾਰੀ ਪ੍ਰਵੀਨ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: