ਅੱਜ ਯਾਨੀ ਵੀਰਵਾਰ ਨੂੰ ਵੀ ਸੋਨੇ ਦੀਆਂ ਕੀਮਤਾਂ ‘ਚ ਵਾਧਾ ਦੇਖਣ ਨੂੰ ਮਿਲਿਆ। ਸੋਨਾ 58 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 16 ਮਾਰਚ ਨੂੰ ਸੋਨਾ 213 ਰੁਪਏ ਮਹਿੰਗਾ ਹੋ ਕੇ 58,115 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ।
IIFL ਸਕਿਓਰਿਟੀਜ਼ ਦੇ ਵਾਈਸ ਪ੍ਰੈਜ਼ੀਡੈਂਟ ਅਨੁਜ ਗੁਪਤਾ ਦਾ ਕਹਿਣਾ ਹੈ ਕਿ ਸ਼ੇਅਰ ਬਾਜ਼ਾਰ ‘ਚ ਚੱਲ ਰਹੇ ਉਤਾਰ-ਚੜ੍ਹਾਅ ਕਾਰਨ ਸੋਨੇ ਨੂੰ ਸਮਰਥਨ ਮਿਲ ਰਿਹਾ ਹੈ। ਇਸ ਕਾਰਨ ਇਸ ਸਾਲ ਦੇ ਅੰਤ ਤੱਕ ਸੋਨਾ 65 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ।
ਜੇ 999 ਸ਼ੁੱਧਤਾ ਵਾਲੀ ਚਾਂਦੀ ਦੀ ਗੱਲ ਕਰੀਏ ਤਾਂ ਅੱਜ ਇਸ ਦੀ ਕੀਮਤ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਚਾਂਦੀ 361 ਰੁਪਏ ਸਸਤੀ ਹੋ ਕੇ 66,500 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇੱਕ ਦਿਨ ਪਹਿਲਾਂ ਯਾਨੀ 15 ਮਾਰਚ ਨੂੰ ਇਹ 66,861 ਹਜ਼ਾਰ ਤੱਕ ਪਹੁੰਚ ਗਈ ਸੀ।
ਅੱਜ ਦੇ ਵਾਧੇ ਤੋਂ ਬਾਅਦ ਸੋਨਾ ਆਪਣੇ ਸਭ ਤੋਂ ਉੱਚੇ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਪਿਛਲੇ ਮਹੀਨੇ 2 ਫਰਵਰੀ ਨੂੰ ਸੋਨਾ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਸੀ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਵੈੱਬਸਾਈਟ ਮੁਤਾਬਕ ਸੋਨਾ 58,882 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ ਸੀ।
ਇਹ ਵੀ ਪੜ੍ਹੋ : ਲਾਰੇਂਸ ਦੇ ਇੰਟਰਵਿਊ ‘ਤੇ ਬੋਲੇ ਮੂਸੇਵਾਲਾ ਦੇ ਪਿਤਾ, ‘ਸਿੱਧੂ ਨੂੰ ਬਦਨਾਮ ਕਰਨ ਦੀ ਸੋਚੀ-ਸਮਝੀ ਸਾਜ਼ਿਸ਼’
ਨਵੇਂ ਨਿਯਮ ਦੇ ਤਹਿਤ 1 ਅਪ੍ਰੈਲ ਤੋਂ ਛੇ ਅੰਕਾਂ ਵਾਲੀ ਅਲਫਾਨਿਊਮੇਰਿਕ ਹਾਲਮਾਰਕਿੰਗ ਤੋਂ ਬਿਨਾਂ ਸੋਨਾ ਨਹੀਂ ਵੇਚਿਆ ਜਾਵੇਗਾ। ਜਿਵੇਂ ਆਧਾਰ ਕਾਰਡ ਵਿੱਚ 12 ਅੰਕਾਂ ਦਾ ਕੋਡ ਹੁੰਦਾ ਹੈ, ਉਸੇ ਤਰ੍ਹਾਂ ਸੋਨੇ ਵਿੱਚ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਭਾਵ HUID ਕਿਹਾ ਜਾਂਦਾ ਹੈ।
ਇਹ ਨੰਬਰ ਅਲਫਾਨਿਊਮੇਰਿਕ ਹੋ ਸਕਦਾ ਹੈ ਯਾਨੀ ਕੁਝ ਇਸ ਤਰ੍ਹਾਂ- AZ4524I ਇਸ ਨੰਬਰ ਰਾਹੀਂ ਇਹ ਪਤਾ ਲਗਾਇਆ ਜਾ ਸਕੇਗਾ ਕਿ ਇੱਕ ਸੋਨਾ ਕਿੰਨੇ ਕੈਰੇਟ ਦਾ ਹੈ। ਦੇਸ਼ ਭਰ ਵਿੱਚ ਸੋਨੇ ‘ਤੇ ਟ੍ਰੇਡ ਮਾਰਕ ਦੇਣ ਲਈ 940 ਕੇਂਦਰ ਬਣਾਏ ਗਏ ਹਨ। ਹੁਣ ਚਾਰ ਅੰਕਾਂ ਦੀ ਹਾਲਮਾਰਕਿੰਗ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: