ਚੱਲ ਰਹੇ ਤਣਾਅਪੂਰਨ ਹਾਲਾਤਾਂ ਨੂੰ ਵੇਖਦੇ ਹੋਏ ਹੁਣ ਚੰਡੀਗੜ੍ਹ ਵਿੱਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਧਾਰਾ ਲਾਗੂ ਹੋਣ ਮਗਰੋਂ ਚੰਡੀਗੜ੍ਹ ਵਿੱਚ ਵੀ ਲੋਕਾਂ ਦੇ ਇਕੱਠ ਤੇ ਹਥਿਆਰ ਲੈ ਕੇ ਚੱਲਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਜਾ ਚੁੱਕੀ ਹੈ। ਦੱਸ ਦੇਈਏ ਕਿ ਰਾਜ ਵਿੱਚ ਆਪ੍ਰੇਸ਼ਨ ਅੰਮ੍ਰਿਤਪਾਲ ਲਗਾਤਾਰ ਜਾਰੀ ਹੈ, ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਵੀ ਕੀਤਾ ਹੈ ਤੇ ਦੂਜੇ ਪਾਸੇ ਅੰਮ੍ਰਿਤਪਾਲ ਦੀ ਵੀ ਭਾਲ ਜਾਰੀ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਤਾਜ਼ਾ ਹੁਕਮ ਜਾਰੀ ਕਰਕੇ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਇਨ੍ਹਾਂ ਹੁਕਮਾਂ ਦੇ ਤਹਿਤ ਸ਼ਹਿਰ ਵਿੱਚ ਸੈਕਟਰ 25 ਦੇ ਰੈਲੀ ਗ੍ਰਾਊਂਡ ਨੂੰ ਛੱਡ ਕੇ ਕਿਤੇ ਵੀ ਕਿਸੇ ਵੀ ਤਰ੍ਹਾਂ ਦੀ ਰੈਲੀ ਜਾਂ ਰੋਸ ਮੁਜ਼ਾਹਰਾ ਨਹੀਂ ਹੋਵੇਗਾ। ਦੂਜੇ ਪਾਸੇ ਸੈਕਟਰ 25 ਦੇ ਇਸ ਰੈਲੀ ਗ੍ਰਾਊਂਡ ਵਿੱਚ ਵੀ ਕਿਸੇ ਪ੍ਰਦਰਸ਼ਨ ਆਦਿ ਲਈ ਪਹਿਲਾਂ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣੀ ਹੋਵੇਗੀ।
ਇਹ ਵੀ ਪੜ੍ਹੋ : ਲਾਰੇਂਸ ਮਗਰੋਂ ਗੋਲਡੀ ਦੇ ਸਾਥੀ ਦੀ ਸਲਮਾਨ ਖਾਨ ਨੂੰ ਧਮਕੀ, ਕਿਹਾ- ‘ਹੁਣ ਗੱਲ ਕਰ ਲਓ ਨਹੀਂ ਤਾਂ…’
ਦੂਜੇ ਪਾਸੇ ਅੱਗੇ ਕਿਹਾ ਗਿਆ ਹੈ ਕਿ ਇਸ ਧਾਰਾ ਦੇ ਲਾਗੂ ਹੋਣ ਨਾਲ ਇੱਕ ਥਾਂ ‘ਤੇ ਪੰਜ ਜਾਂ ਇਸ ਤੋਂ ਵੱਧ ਲੋਕ ਇਕੱਠੇ ਨਹੀਂ ਹੋਣਗੇ। ਇਹ ਹੁਕਮ 20 ਮਾਰਚ ਤੋਂ 19 ਮਈ ਤੱਕ ਯਾਨੀ ਲਗਭਗ 2 ਮਹੀਨੇ ਤੱਕ ਬਣੇ ਰਹਿਣਗੇ। ਜ਼ਿਲ੍ਹਾ ਮਜਿਸਟ੍ਰੇਟ ਵਿਨੇ ਪ੍ਰਤਾਪ ਸਿੰਘ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: