ਪੰਜਾਬ ਵਿੱਚ ਚੱਲ ਰਹੇ ਹਾਲਾਤਾਂ ਨੂੰ ਲੈ ਕੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਵੱਡਾ ਬਿਆਨ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਤੋਂ ਡਰਦੀ ਨਹੀਂ ਹੈ।
ਉਨ੍ਹਾਂ ਕਿਹਾ ਕਿ “ਜਦੋਂ ਅਸੀਂ ਪੰਜਾਬ ਵਿਚ ਸੱਤਾ ਵਿਚ ਆਏ, ਤਾਂ ਲੋਕਾਂ ਨੇ ਕਿਹਾ ਕਿ ਉਹ (ਆਪ) ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰਾਂ ਵਿਚ ਕੰਮ ਕਰ ਸਕਦੇ ਹਨ, ਪਰ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣਾ ਮੁਸ਼ਕਲ ਹੋਵੇਗਾ। ਪਿਛਲੀਆਂ ਸਰਕਾਰਾਂ ਤੋਂ ਸਾਨੂੰ ਵਿਰਾਸਤ ਵਿੱਚ ਮਿਲੀ ਪ੍ਰਣਾਲੀ ਨੇ ਦਿਖਾਇਆ ਕਿ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਪਰ ਸਾਡੀ ਸਰਕਾਰ ਇਮਾਨਦਾਰ ਹੈ। ਅਸੀਂ ਅਜਿਹੇ ਅਨਸਰਾਂ ਖਿਲਾਫ ਸਖਤ ਕਾਰਵਾਈ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਰਾਧੀਆਂ ਵਿਰੁੱਧ ਕੀਤੀ ਸਖ਼ਤ ਕਾਰਵਾਈ ਨੇ ਦਰਸਾ ਦਿੱਤਾ ਹੈ ਕਿ ‘ਆਪ’ ਇੱਕ ਕੱਟੜ ਦੇਸ਼ ਭਗਤ ਪਾਰਟੀ ਹੈ।
ਕੇਜਰੀਵਾਲ ਨੇ ਕਿਹਾ, “ਮੈਂ ਲੋਕਾਂ ਦੇ ਸਮਰਥਨ ਲਈ ਧੰਨਵਾਦ ਕਰਦਾ ਹਾਂ।” ਕੇਜਰੀਵਾਲ ਨੇ ਕਿਹਾ ਅਤੇ ਆਪਣੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨੂੰ ਕਾਰਵਾਈ ਲਈ ਵਧਾਈ ਦਿੱਤੀ।
ਇਹ ਵੀ ਪੜ੍ਹੋ : ਲਿਵ-ਇਨ ਦਾ ਰਜਿਸਟ੍ਰੇਸ਼ਨ ਜ਼ਰੂਰੀ ਕਰਨ ਦੀ ਮੰਗ ਖਾਰਿਜ, ਸੁਪਰੀਮ ਕੋਰਟ ਨੇ ਪਾਈ ਝਾੜ
ਇਸ ਤੋਂ ਪਹਿਲਾਂ ਪੰਜਾਬ ਵਿੱਚ ਮਾਹੌਲ ਵਿਗਾੜਣ ਵਾਲੇ ਅਨਸਰਾਂ ਖਿਲਾਫ ਪੁਲਿਸ ਦੀ ਕਾਰਵਾਈ ‘ਤੇ ਆਪਣੀ ਪ੍ਰਤੀਕਿਰਿਆ ‘ਚ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਆਪਣੀ ਸਰਕਾਰ ਦੀ ਤਾਰੀਫ਼ ਕਰਨ ਵਾਲੇ ਕਈ ਫ਼ੋਨ ਆਏ ਹਨ।
“ਲੋਕ ਮੈਨੂੰ ਕਹਿ ਰਹੇ ਹਨ, ਤੁਸੀਂ ਚੰਗਾ ਕੰਮ ਕੀਤਾ ਹੈ। ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਹੋਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿੱਚ ਅਸੀਂ ਤੁਹਾਡਾ ਸਮਰਥਨ ਕਰਾਂਗੇ।” ਉਨ੍ਹਾਂ ਇੱਕ ਵੀਡੀਓ ਮਾਸੇਜ ਵਿਚ ਕਿਹਾ।
ਵੀਡੀਓ ਲਈ ਕਲਿੱਕ ਕਰੋ -: