ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਲਈ ਸੂਬੇ ਦੇ ਲੋਕਾਂ ਨੂੰ ਧੰਨਵਾਦ ਦੇਣ ਦੇ ਘੰਟਿਆਂ ਬਾਅਦ ਆਈਜੀ ਸੁਖਚੈਨ ਗਿੱਲ ਨੇ ਫਿਰ ਤੋਂ ਪੁਸ਼ਟੀ ਕੀਤੀ ਕਿ ਸੂਬੇ ਵਿਚ ਸਥਿਤੀ ਪੂਰੀ ਤਰ੍ਹਾਂ ਤੋਂ ਸਥਿਰ ਤੇ ਕੰਟਰੋਲ ਵਿਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਤੇ ਪੂਰੇ ਦੇਸ਼ ਤੋਂ ਕਈ ਫੋਨ ਆ ਚੁੱਕੇ ਹਨ ਤੇ ਉਨ੍ਹਾਂ ਨੂੰ ਧੰਨਵਾਦ ਕੀਤਾ ਜਾ ਰਿਹਾ ਹੈ। IG ਗਿੱਲ ਨੇ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਨੂੰ ਵਿਗਾੜਨ ਦੇ ਦੋਸ਼ ਵਿਚ ਕੁੱਲ 154 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੈ ਤੇ ਉਸ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਵਿਚ ਪੰਜਾਬ ਪੁਲਿਸ ਨੂੰ ਦੂਜੇ ਸੂਬਿਆਂ ਤੇਂ ਕੇਂਦਰੀ ਏਜੰਸੀਆਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਆਈਜੀ ਨੇ ਵੱਖ-ਵੱਖ ਲੁਕ ਵਿਚ ਅੰਮ੍ਰਿਤਪਾਲ ਦੀਆਂ ਤਸਵੀਰਾਂ ਸਾਂਝੇ ਕਰਦੇ ਹੋਏ ਲੋਕਾਂ ਤੋਂ ਭਗੌੜੇ ਦੇ ਟਿਕਾਣੇ ਦਾ ਖੁਲਾਸਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲੰਧਰ ਦੇ ਇਕ ਪਿੰਡ ਤੋਂ ਬ੍ਰੇਂਜਾ ਕਾਰ ਬਰਾਮਦ ਕੀਤੀ ਗਈ ਹੈ ਜਿਸ ਦੀ ਵਰਤੋਂ ਅੰਮ੍ਰਿਤਪਾਲ ਨੇ 18 ਮਾਰਚ ਨੂੰ ਉਸ ਸਮੇਂ ਕੀਤੀ ਜਦੋਂ ਪੁਲਿਸ ਦੀਆਂ ਟੀਮਾਂ ਉਸ ਦੇ ਕਾਫਲੇ ਦਾ ਪਿੱਛਾ ਕਰ ਰਹੀਆਂ ਸਨ।
ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮੰਨਾ (28) ਪੁੱਤਰ ਹਰਵਿੰਦਰ ਸਿੰਘ ਵਾਸੀ ਨਵਾ ਕਿਲਾ ਸ਼ਾਹਕੋਟ, ਗੁਰਦੀਪ ਸਿੰਘ ਉਰਫ ਦੀਪਾ (34) ਪੁੱਤਰ ਮੁਖਤਿਆਰ ਸਿੰਘ ਪਿੰਡ ਬਲ ਨੌਂ ਨਕੋਦਰ, ਹਰਪ੍ਰੀਤ ਸਿੰਘ ਉਰਫ ਹੈਪੀ (36) ਪੁੱਤਰ ਨਿਰਮਲ ਸਿੰਘ ਪਿੰਡ ਕੋਟਲਾ ਨੋਧ ਸਿੰਘ ਹੁਸ਼ਿਆਰਪੁਰ ਤੇ ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਬਲਵੀਰ ਸਿੰਘ ਗੋਂਦਰਾ ਵਾਸੀ ਫਰੀਦਕੋਟ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚਾਰਾਂ ਮੁਲਜ਼ਮਾਂ ਨੇ ਅੰਮ੍ਰਿਤਪਾਲ ਨੂੰ ਭਜਾਉਣ ਵਿਚ ਮਦਦ ਕੀਤੀ। ਅੰਮ੍ਰਿਤਪਾਲ ਸਿੰਘ ਨੇ ਨੰਗਲ ਅੰਬੀਆਂ ਦੇ ਗੁਰੂਘਰ ਵਿਚ ਕੱਪੜੇ ਬਦਲੇ ਤੇ ਦੋ ਬਾਈਕਾਂ ‘ਤੇ ਸਵਾਰ ਹੋ ਕੇ ਉਥੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਸਣੇ ਉੱਤਰ ਭਾਰਤ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਮਾਪੀ ਪਈ 5.5 ਤੀਬਰਤਾ
ਆਈਜੀ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੋਗਾ ਦੇ ਪਿੰਡ ਰੌਕੇ ਦੇ ਕੁਲਵੰਤ ਸਿੰਘ ਰਾਓਕੇ ਤੇ ਕਪੂਰਥਲਾ ਦੇ ਗੁਰਿੰਦਰਪਾਲ ਸਿੰਘ ਉਰਫ ਗੁਰੀ ਔਜਲਾ ਨੂੰ ਵੀ NSA ਤਹਿਤ ਹਿਰਾਸਤ ਵਿਚ ਲਿਆ ਹੈ। ਆਈਜੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਕੱਲੂਖੇੜਾ ਦੇ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਤੇ ਮੋਗਾ ਦੇ ਪਿੰਡ ਮਡੋਕੇ ਦੇ ਉਨ੍ਹਾਂ ਦੇ ਡਰਾਈਵਰ ਹਰਪ੍ਰੀਤ ਸਿੰਘ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਵੜਨ ਤੇ ਦੋ ਦਿਨਾਂ ਲਈ ਘਰ ਵਿਚ ਸ਼ਰਨ ਲੈਣ ਦੇ ਦੋਸ਼ ਵਿਚ ਇਕ FIR ਦਰਜ ਕੀਤੀ ਹੈ। ਦੋਵੇਂ ਮੁਲਜ਼ਮ ਆਪਣੀ ਮਰਸੀਡਜ਼ ਵਿਚ ਆਏ ਸਨ। ਇਕ FIR ਨੰ. 28 ਮਿਤੀ 20.3.2023 ਨੂੰ ਆਈਪੀਸੀ ਦੀ ਧਾਰਾ 449, 342, 506 ਤੇ 32 ਤੇ ਆਰਸਮ ਐੈਕਟ ਦੀ ਧਾਰਾ 25 ਤੇ 27 ਤਹਿਤ ਪੁਲਿਸ ਥਾਣਾ ਮਹਿਤਪੁਰ ਵਿਚ ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: