ਪੰਜਾਬ ਦੇ ਇਕ ਹੋਰ ਜ਼ਿਲ੍ਹੇ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਜ਼ਿਲ੍ਹਾ ਤਰਨਤਾਰਨ ਹੈ। ਮਿਲੀ ਜਾਣਕਾਰੀ ਮੁਤਾਬਕ ਮਾਹੌਲ ਨੂੰ ਦੇਖਦੇ ਹੋਏ ਜ਼ਿਲ੍ਹਾ ਤਰਨਤਾਰਨ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਹੁਕਮ ਡੀਸੀ ਰਿਸ਼ੀ ਪਾਲ ਵੱਲੋਂ ਜਾਰੀ ਕੀਤੇ ਗਏ ਹਨ।
ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਆਮ ਜਨਤਾ ਦੇ ਹਿੱਤਾਂ ਨੂੰ ਧਿਆਨ ਵਿਚ ਰੱਖੇ ਹੋਏ ਧਾਰਾ 144 ਲਗਾਈ ਗਈ ਹੈ ਜਿਸ ਤਹਿਤ 5 ਜਾਂ 5 ਤੋਂ ਵੱਧ ਲੋਕਾਂ ਦੇ ਇਕੱਠ ‘ਤੇ ਪਾਬੰਦੀ, ਇਸ ਦੇ ਨਾਲ ਹੀ ਮੀਟਿੰਗਾਂ ਕਰਨ, ਨਾਅਰੇ ਲਗਾਉਣ ਜਾਂ ਸ਼ਾਂਤੀ ਭੰਗ ਕਰਨ ਵਾਲੀਆਂ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਤੋਂ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਮਾਰਚ ਤੱਕ ਲਾਗੂ ਰਹਿਣਗੇ। ਨਾਲ ਹੀ ਡਿਪਟੀ ਕਮਿਸ਼ਨਰ ਨੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਨੂੰ ਪੂਰੀ ਤਰ੍ਹਾਂ ਤੋਂ ਲਾਗੂ ਕਰਵਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -: