ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੌਸਮ ਵਿਚ ਅਚਾਨਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਮੀਂਹ ਦੇ ਨਾਲ-ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਭਵਿਖਵਾਣੀ ਕੀਤੀ ਗਈ ਹੈ ਕਿ ਅੱਜ ਯਾਨੀ 23 ਮਾਰਚ ਤੋਂ ਮੌਸਮ ਮੁੜ ਖ਼ਰਾਬ ਹੋਵੇਗਾ ਅਤੇ 24 ਮਾਰਚ ਨੂੰ ਤੇਜ਼ ਹਵਾਵਾਂ ਦੇ ਨਾਲ ਬਾਰਸ਼ ਅਤੇ ਗੜੇਮਾਰੀ ਵੀ ਹੋ ਸਕਦੀ ਹੈ।
ਮੌਸਮ ਵਿਚ ਅਚਾਨਕ ਬਦਲਾਅ ਕਿਸਾਨਾਂ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਵਧ ਸਕਦੀਆਂ ਹਨ। ਦੱਸ ਦੇਈਏ ਕਿ ਕਣਕ ਦੀ ਵਾਢੀ ਵਿਚ ਬਹੁਤ ਘੱਟ ਸਮਾਂ ਬਚਿਆ ਹੈ, ਇਸ ਦੌਰਾਨ ਮੀਂਹ ਅਤੇ ਗੜਿਆਂ ਨੇ ਫਸਲ ਦਾ ਕਾਫੀ ਨੁਕਸਾਨ ਕੀਤਾ ਹੈ। ਹੁਣ ਦੁਬਾਰਾ ਮੀਂਹ ਪੈਣ ਨਾਲ ਫ਼ਸਲਾਂ ਦਾ ਹੋਰ ਨੁਕਸਾਨ ਹੋ ਸਕਦਾ ਹੈ। ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਪਹਿਲਾਂ ਹੀ ਪੰਜਾਬ ਵਿਚ ਵਿਗੜ ਰਹੇ ਮੌਸਮ ਨੂੰ ਵੇਖਦਿਆਂ ਅਲਰਟ ਜਾਰੀ ਕੀਤੀ ਹੋਈ ਹੈ।
ਮੌਸਮ ਵਿਭਾਗ ਮੁਤਾਬਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਅੱਜ ਮੌਸਮ ਵਿਚ ਪੱਛਮੀ ਗੜਬੜੀ ਦੇ ਚੱਲਦਿਆਂ ਮਾਲਵਾ ਖੇਤਰ ਵਿਚ ਤੇਜ਼ ਮੀਂਹ ਤੇ ਗੜੇ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਦਕਿ ਮਾਝਾ ਤੇ ਦੁਆਬਾ ਵਿਚ ਹਲਕਾ ਮੀਂਹ ਪੈ ਸਕਦਾ ਹੈ। ਉੱਤਰ-ਪੂਰਬੀ ਭਾਰਤ, ਉੜੀਸਾ ਦੇ ਕੁਝ ਹਿੱਸਿਆਂ, ਪੱਛਮੀ ਬੰਗਾਲ, ਝਾਰਖੰਡ ਅਤੇ ਉੱਤਰ ਪ੍ਰਦੇਸ਼ ਦੇ ਤਰਾਈ ਖੇਤਰਾਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : ‘IndiGo’ ਫਲਾਈਟ ‘ਚ ਦੋ ਸ਼ਰਾਬੀਆਂ ਦਾ ਹੰਗਾਮਾ, ਕਰੂ ਮੈਂਬਰ ਤੇ ਯਾਤਰੀ ਨਾਲ ਕੀਤੀ ਬਦਸਲੂਕੀ, ਗ੍ਰਿਫਤਾਰ
ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਅਤੇ ਬਰਫਬਾਰੀ ਸੰਭਵ ਹੈ। ਜੰਮੂ ਕਸ਼ਮੀਰ, ਲੱਦਾਖ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਇੱਕ ਜਾਂ ਦੋ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: