ਸਕੂਲ ਡਿਊਟੀ ‘ਤੇ ਜਾ ਰਹੇ ਟੀਚਰਾਂ ਨਾਲ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 3 ਟੀਚਰਾਂ ਸਣੇ 4 ਦੀ ਮੌਤ ਹੋ ਗਈ ਹੈ। ਇਸ ਮਾਮਲੇ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਹੈ ਤੇ ਲਿਖਿਆ ਹੈ ਕਿ ਫਾਜ਼ਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ‘ਤੇ ਜਾ ਰਹੇ ਟੀਚਰਾਂ ਦੇ ਸੜਕ ਹਾਦਸੇ ਦਾ ਦੁਖਦ ਸਮਾਚਾਰ ਮਿਲਿਆ। ਮੈਂ ਅਧਿਆਪਕਾਂ ਦੀ ਸੁਰੱਖਿਆ ਤੇ ਭਲਾਈ ਲਈ ਭਗਵਾਨ ਦੇ ਚਰਨਾਂ ਵਿਚ ਅਰਦਾਸ ਕਰਦਾ ਹਾਂ।
ਦੱਸ ਦੇਈਏ ਕਿ ਅੱਜ ਸਵੇਰੇ ਸੜਕ ਹਾਦਸੇ ਵਿਚ 3 ਟੀਚਰਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਡਰਾਈਵਰ ਨੇ ਵੀ ਦਮ ਤੋੜ ਦਿੱਤਾ। 4 ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਮ੍ਰਿਤਕ ਤਿੰਨੋਂ ਟੀਚਰ ਜਲਾਲਾਬਾਦ ਦੇ ਰਹਿਣ ਵਾਲੇ ਹਨ। ਉਹ ਤਰਨਤਾਰਨ ਜ਼ਿਲ੍ਹੇ ਦੇ ਵਲਟੋਹਾ ਬਲਾਕ ਵਿਚ ਸਰਕਾਰੀ ਅਧਿਆਪਕ ਵਜੋਂ ਤਾਇਨਾਤ ਸਨ। ਉਹ ਸਕੂਲ ਵਿਚ ਪੜ੍ਹਾਉਣ ਜਾ ਰਹੇ ਸਨ। ਰਸਤੇ ਵਿਚ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਵਿਚ ਜੁਟ ਗਈ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਪਾਕਿ ਸਰਹੱਦ ‘ਤੇ ਡ੍ਰੋਨ ਮੂਵਮੈਂਟ, BSF ਨੇ ਫਾਇਰਿੰਗ ਕਰ ਭਜਾਇਆ, ਤਲਾਸ਼ੀ ‘ਚ ਹਥਿਆਰ ਬਰਾਮਦ
ਹਾਦਸਾ ਸਵੇਰੇ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ‘ਤੇ ਖਾਈ ਫੇਮੇਕੇ ਕੋਲ ਹੋਇਆ। ਇਥੇ ਬੱਸ ਤੇ ਟੈਂਪੂ ਟੈਕਸ ਜੀਪ ਵਿਚ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਵਿਚ 3 ਟੀਚਰਾਂ ਸਣੇ 4 ਦੀ ਜਾਨ ਚਲੀ ਗਈ। 4 ਅਧਿਆਪਕ ਬੁਰੀ ਤਰ੍ਹਾਂ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: