ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ ਦੇ ਵਿਰੋਧ ‘ਚ ਐਤਵਾਰ ਨੂੰ ਕਾਂਗਰਸ ਦੇਸ਼ ਭਰ ‘ਚ ਸੰਕਲਪ ਸੱਤਿਆਗ੍ਰਹਿ ਕਰ ਰਹੀ ਹੈ। ਪਾਰਟੀ ਦੇ ਵੱਡੇ ਆਗੂ ਅਤੇ ਵਰਕਰ ਸਵੇਰੇ 10 ਵਜੇ ਤੋਂ ਸਾਰੇ ਰਾਜਾਂ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਪ੍ਰਦਰਸ਼ਨ ਕਰ ਰਹੇ ਹਨ। ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਸੱਤਿਆਗ੍ਰਹਿ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੇ ਰਾਜਘਾਟ ਪਹੁੰਚ ਚੁੱਕੇ ਹਨ।
ਭਾਵੇਂ ਦਿੱਲੀ ਪੁਲੀਸ ਨੇ ਇੱਥੇ ਧਾਰਾ 144 ਲਾਗੂ ਕਰ ਦਿੱਤੀ ਹੈ ਪਰ ਕਾਂਗਰਸੀ ਆਗੂ ਤੇ ਵਰਕਰਾਂ ਦਾ ਇੱਥੇ ਆਉਣਾ ਜਾਰੀ ਹੈ। ਪ੍ਰੋਗਰਾਮ ਸ਼ਾਮ 5 ਵਜੇ ਤਮ ਹੋਵੇਗਾ।

ਦਿੱਲੀ ਵਿੱਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਵੀ ਸੰਕਲਪ ਸੱਤਿਆਗ੍ਰਹਿ ਵਿੱਚ ਸ਼ਾਮਲ ਹੋਣ ਲਈ ਰਾਜਘਾਟ ਪਹੁੰਚੇ ਹਨ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ, ਜੈਰਾਮ ਰਮੇਸ਼ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਘਰ ਪਹੁੰਚੇ ਹਨ। ਦਿੱਲੀ ਪੁਲਿਸ ਮੁਤਾਬਕ ਕਾਂਗਰਸ ਨੂੰ ਰਾਜਘਾਟ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਮਿਲੀ ਹੈ, ਜਿੱਥੇ ਧਾਰਾ 144 ਲਾਗੂ ਹੈ।
ਰਾਹੁਲ ਦੀ ਸੰਸਦ ਮੈਂਬਰਸ਼ਿਪ ਸ਼ੁੱਕਰਵਾਰ ਨੂੰ ਖਤਮ ਕਰ ਦਿੱਤੀ ਗਈ ਸੀ। ਲੋਕ ਸਭਾ ਸਕੱਤਰੇਤ ਨੇ ਇਕ ਪੱਤਰ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ, ਜਿਸ ਦੇ ਨਾਲ ਹੀ ਲੋਕ ਸਭਾ ਦੀ ਵੈੱਬਸਾਈਟ ਤੋਂ ਰਾਹੁਲ ਦਾ ਨਾਂ ਵੀ ਹਟਾ ਦਿੱਤਾ ਗਿਆ ਸੀ। ਰਾਹੁਲ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਸਨ। 2019 ‘ਚ ਰਾਹੁਲ ਨੇ ਕਰਨਾਟਕ ਵਿਧਾਨ ਸਭਾ ‘ਚ ਮੋਦੀ ਸਰਨੇਮ ਨੂੰ ਲੈ ਕੇ ਬਿਆਨ ਦਿੱਤਾ ਸੀ।
ਇਹ ਵੀ ਪੜ੍ਹੋ : ਐਲਨ ਮਸਕ ਨੇ ਟਵਿੱਟਰ ਕਰਮਚਾਰੀਆਂ ਨੂੰ ਰਾਤ 2.30 ਵਜੇ ਭੇਜਿਆ ਈਮੇਲ, ਜਾਰੀ ਕੀਤਾ ਫਰਮਾਨ!
ਭਾਰਤ ਦਾ ਲੋਕਤੰਤਰ ਖਤਰੇ ‘ਚ ਹੈ… ਰਾਹੁਲ ਨੇ ਇਸ ਲਾਈਨ ਨਾਲ ਆਪਣੀ ਗੱਲ ਸ਼ੁਰੂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪੁੱਛਿਆ- ਅਡਾਨੀ ਅਤੇ ਮੋਦੀ ਦਾ ਕੀ ਰਿਸ਼ਤਾ ਹੈ? ਉਨ੍ਹਾਂ ਨੇ ਕੈਂਬਰਿਜ ਯੂਨੀਵਰਸਿਟੀ ਵਿੱਚ ਲੋਕਤੰਤਰ ‘ਤੇ ਗੱਲ ਕੀਤੀ ਅਤੇ ਇਸ ਬਿਆਨ ‘ਤੇ ਵੀ ਸਪੱਸ਼ਟ ਕੀਤਾ ਕਿ ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























