ਪੰਜਾਬ ਵਿੱਚ ਪਏ ਬੇਮੌਸਮੀ ਮੀਂਹ ਕਰਕੇ ਕਿਸਾਨਾਂ ਦੀ ਫਸਲ ਖਰਾਬ ਹੋ ਗਈ ਹੈ, ਜਿਸ ਨੂੰ ਲੈ ਕੇ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਤੋਂ ਮੁਆਵਜ਼ੇ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਸੀ.ਐੱਮ. ਮਾਨ ਨਿਹਾਲ ਸਿੰਘ ਵਾਲਾ ਤੇ ਮੁਕਤਸਰ ਜਾਣਗੇ। ਤਸਵੰਡੀ ਸਾਬੋ ਅਤੇ ਪਟਿਆਲਾ ਵਿੱਚ ਵੀ ਨੁਕਸਾਨ ਦਾ ਜਾਇਜ਼ਾ ਲਿਆ ਜਾਏਗਾ।
ਸੀ.ਐੱਮ. ਮਾਨ ਨੇ ਖੁਦ ਟਵੀਟ ਕਰਕੇ ਕਿਹਾ ਕਿ ਜਿਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ ਅੱਜ ਉਥੇ ਪਹੁੰਚ ਰਿਹਾ ਹਾਂ। ਮੇਰੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।
ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਨੂੰ ਹਦਾਇਤ ਦਿੱਤੀ ਹੋਈ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਵਿਚ ਤੁਰੰਤ ਗਿਰਦਾਵਰੀ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰੇ ਜਿਸ ਨਾਲ ਫਸਲਾਂ, ਬਾਗਾਂ ਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦ ਤੋਂ ਜਲਦ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਉਣ ਜਿਸ ਨਾਲ ਪ੍ਰਭਾਵਿਤ ਲੋਕਾਂ ਨੂੰ ਨਿਯਮ ਅਨੁਸਾਰ ਮੁਆਵਜ਼ਾ ਦਿੱਤਾ ਜਾ ਸਕੇ।
ਇਹ ਵੀ ਪੜ੍ਹੋ : ‘ਪਿਤਾ ਦੇ ਜਨਾਜ਼ੇ ਪਿੱਛੇ ਪੈਦਲ ਸੀ ਮੇਰਾ ਭਰਾ’, ਪ੍ਰਿਯੰਕਾ ਗਾਂਧੀ ਨੇ ਸੁਣਾਇਆ 32 ਸਾਲ ਪੁਰਾਣਾ ਕਿੱਸਾ
ਹੁਕਮਾਂ ਤਹਿਤ ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਮੀਂਹ ਤੇ ਗੜੇਮਾਰੀ ਨਾਲ ਜ਼ਿਲ੍ਹੇ ਵਿੱਚ ਫਸਲਾਂ ਦੇ ਹੋਏ ਨੁਕਸਾਨ ਦਾ ਵਿਸ਼ੇਸ਼ ਸਰਵੇਅ ਕਰਨ ਦੇ ਹੁਕਮ ਦੇ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤਾ ਹੈ ਕਿ ਪੂਰੇ ਜ਼ਿਲ੍ਹੇ ਦੇ ਨਿਯਮ ਮੁਤਾਬਕ ਇੱਕ ਹਫਤੇ ਦੇ ਅੰਦਰ ਡੀਸੀ ਵਿੱਚ ਵਿਸ਼ੇਸ਼ ਚੌਕਸੀ ਵਰਤੀ ਜਾਏ।
ਵੀਡੀਓ ਲਈ ਕਲਿੱਕ ਕਰੋ -: