ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਹੋਣ ਤੋਂ ਬਾਅਦ ਸਿਆਸੀ ਸੰਘਰਸ਼ ਜਾਰੀ ਹੈ। ਇਕਜੁੱਟ ਵਿਰੋਧੀ ਧਿਰ ਨੇ ਇਸ ਮੁੱਦੇ ‘ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਵਿਰੋਧੀ ਧਿਰ ਦੇ ਸਾਰੇ ਸੰਸਦ ਮੈਂਬਰ ਕਾਲੇ ਕੱਪੜੇ ਪਾ ਕੇ ਸਦਨ ‘ਚ ਪਹੁੰਚੇ।
ਸੋਨੀਆ ਗਾਂਧੀ ਵੀ ਕਾਲੀ ਸਾੜੀ ਪਾ ਕੇ ਪਹੁੰਚੀ। ਸਦਨ ਸ਼ੁਰੂ ਹੁੰਦੇ ਹੀ ਅਡਾਨੀ ਅਤੇ ਰਾਹੁਲ ਦੇ ਮੁੱਦੇ ‘ਤੇ ਕਾਫੀ ਹੰਗਾਮਾ ਹੋਇਆ। ਇਸ ਤੋਂ ਬਾਅਦ ਦੋਵੇਂ ਸਦਨ ਮੁਲਤਵੀ ਕਰ ਦਿੱਤੇ ਗਏ। ਮੰਨਿਆ ਜਾ ਰਿਹਾ ਹੈ ਕਿ ਸੰਸਦ ਮੈਂਬਰ ਲੋਕ ਸਭਾ ਸਕੱਤਰੇਤ ਵੱਲੋਂ ਰਾਹੁਲ ਦੀ ਮੈਂਬਰਸ਼ਿਪ ਰੱਦ ਕਰਨ ਦੇ ਫੈਸਲੇ ਦਾ ਵਿਰੋਧ ਕਰਨ ਲਈ ਕਾਲੇ ਕੱਪੜੇ ਪਾ ਕੇ ਪੁੱਜੇ ਸਨ। ਰਾਜ ਸਭਾ ਅਤੇ ਲੋਕ ਸਭਾ ‘ਚ ਜਿਵੇਂ ਹੀ ਕਾਰਵਾਈ ਸ਼ੁਰੂ ਹੋਈ ਤਾਂ ਅਡਾਨੀ ਅਤੇ ਰਾਹੁਲ ਦੇ ਮੁੱਦੇ ‘ਤੇ ਹੰਗਾਮਾ ਹੋ ਗਿਆ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਰਾਹੁਲ ‘ਤੇ ਕਾਰਵਾਈ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਅਤੇ ਲੋਕ ਸਭਾ ਸ਼ਾਮ 4 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਕਾਂਗਰਸ ਦੀ ਪ੍ਰਧਾਨਗੀ ਹੇਠ ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋਈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਕਾਂਗਰਸ ਸਾਂਸਦ ਗੌਰਵ ਗੋਗੋਈ ਨੇ ਕਿਹਾ, ਅੱਜ ਇਹ ਗੱਲ ਹਰ ਪਾਸੇ ਪਹੁੰਚ ਗਈ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਹੈ ਤਾਂ ਜੋ ਉਹ ਆਪਣੇ ਕਰੀਬੀ ਦੋਸਤ ਅਡਾਨੀ ਨੂੰ ਬਚਾ ਸਕਣ। ਸਾਡੀ ਪਾਰਟੀ ਦੇ ਲੋਕ ਵਿਰੋਧ ਕਰ ਰਹੇ ਹਨ, ਰਾਹੁਲ ਗਾਂਧੀ ‘ਤੇ ਇਲਜ਼ਾਮ ਲਗਾਏ ਗਏ, ਪਰ ਉਨ੍ਹਾਂ ਨੂੰ ਇਕ ਵਾਰ ਵੀ (ਸਦਨ ਵਿਚ) ਬੋਲਣ ਨਹੀਂ ਦਿੱਤਾ ਗਿਆ। ਇਸ ਦੇ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰ ਰਣਜੀਤ ਰੰਜਨ ਨੇ ਕਿਹਾ ਕਿ ਲੋਕਤੰਤਰ ਦੀ ਆਵਾਜ਼ ਨੂੰ ਬੰਦ ਕਰਨ ਦੀ ਸਾਜ਼ਿਸ਼ ਚੱਲ ਰਹੀ ਹੈ। ਇਸ ਲੋਕਤੰਤਰ ਦੀ ਸਭ ਤੋਂ ਵੱਡੀ ਪੰਚਾਇਤ ਘਰ ਹੈ। ਤੁਸੀਂ ਲੋਕ ਸਭਾ ਵਿੱਚੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਬੰਦ ਕਰ ਰਹੇ ਹੋ।