ਪੰਜਾਬ ਸਰਕਾਰ ਵੱਲੋਂ ਸੂਬੇ ਦੇ 3,07,219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਤੇ ਸੇਵਾਵਾਂ ਦਾ ਲਾਭ ਇਕ ਹੀ ਕਾਰਡ ਦੇ ਆਧਾਰ ‘ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਿਟੀ ਕਾਰਡ ਜਾਰੀ ਕੀਤੇ ਜਾਂਦੇ ਹਨ ਤੇ ਇਸ ਦਾ ਡਾਟਾਬੇਸ ਰਾਸ਼ਟਰੀ ਪੱਧਰ ‘ਤੇ ਤਿਆਰ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਕਲਿਆਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੋਗ ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ 3,07,219 ਯੂਡੀਆਈਡੀ ਜਾਰੀ ਕੀਤੇ ਗਏ ਹਨ ਤੇ ਭਾਰਤ ਸਰਕਾਰ ਵੱਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਦੀ ਰਿਪੋਰਟ ਅਨੁਸਾਰ ਪੰਜਾਬ ਸੂਬੇ ਨੂੰ 10ਵਾਂ ਸਥਾਨ ਹਾਸਲ ਹੋਇਆ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹਿੱਤ ‘ਚ CM ਮਾਨ ਦਾ ਵੱਡਾ ਫੈਸਲਾ, ਨਹੀਂ ਭਰਨੀ ਪਵੇਗੀ ਸਹਿਕਾਰੀ ਸਭਾਵਾਂ ਦੀ ਫੀਸ
ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਸੈੱਲ ਦਿਵਿਆਂਗ ਵਿਅਕਤੀਆਂ ਲਈ ਸਕੀਮਾਂ ਦਾ ਲਾਭ ਲੈਣ ਲਈ ਸਿੰਗਲ ਵਿੰਡੋ ਪਲੇਟਫਾਰਮ ਹੋਵੇਗਾ। ਉਨ੍ਹਾਂ ਨੇ ਸੂਬੇ ਦੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲਾਂ ਨਾਲ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰੇ ਜਿਸ ਨਾਲ ਉਹ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ।
ਵੀਡੀਓ ਲਈ ਕਲਿੱਕ ਕਰੋ -: