ਬਠਿੰਡਾ ਦੇ ਪਿੰਡ ਲਹਿਰਾ ਮੁਹੱਬਤ ਵਿੱਚ ਸਥਿਤ ਸ੍ਰੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਵਿੱਚ ਕੋਲਾ ਮਿੱਲ ਦੀ ਲਪੇਟ ਵਿੱਚ ਆਉਣ ਨਾਲ ਵੈਲਡਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ ਵਾਸੀ ਪਿੰਡ ਮਹਿਰਾਜ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਥਾਣਾ ਨਥਾਣਾ ਵਿੱਚ ਥਰਮਲ ਪਲਾਂਟ ਦੇ ਐਸਡੀਓ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਘਟਨਾ ਸੋਮਵਾਰ ਰਾਤ ਦੀ ਦੱਸੀ ਜਾ ਰਹੀ ਹੈ।
ਭੁੱਚੋ ਪੁਲਿਸ ਚੌਕੀ ਦੇ ਸਬ-ਇੰਸਪੈਕਟਰ ਜਗਰੂਪ ਸਿੰਘ ਨੇ ਦੱਸਿਆ ਕਿ ਪਿੰਡ ਮਹਿਰਾਜ ਦਾ ਰਹਿਣ ਵਾਲਾ ਪਰਮਿੰਦਰ ਸਿੰਘ ਪਿੰਡ ਲਹਿਰਾ ਮੁਹੱਬਤ ਸਥਿਤ ਸ੍ਰੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਵਿੱਚ ਪ੍ਰਾਈਵੇਟ ਤੌਰ ‘ਤੇ ਵੈਲਡਰ ਤੇ ਕੰਮ ਕਰਦਾ ਸੀ। ਸੋਮਵਾਰ ਰਾਤ ਨੂੰ ਉਹ ਥਰਮਲ ਪਲਾਂਟ ਸਥਿਤ ਕੋਲਾ ਮਿੱਲ ਨੇੜੇ ਵੈਲਡਿੰਗ ਕਰ ਰਿਹਾ ਸੀ ਤਾਂ ਅਚਾਨਕ ਕਿਸੇ ਨੇ ਕੋਲਾ ਮਿੱਲ ਚਾਲੂ ਕਰ ਦਿੱਤੀ, ਜਿਸ ਕਾਰਨ ਪਰਮਿੰਦਰ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕਰੋੜਾਂ PF ਖਾਤਾਧਾਰਕਾਂ ਲਈ ਖ਼ੁਸ਼ਖ਼ਬਰੀ, EPFO ਨੇ ਵਿਆਜ ਦਰਾਂ ਵਧਾਉਣ ਦਾ ਕੀਤਾ ਫੈਸਲਾ
ਸਬ-ਇੰਸਪੈਕਟਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਮਿੱਲ ‘ਚੋਂ ਬਾਹਰ ਕਢਵਾਇਆ ਅਤੇ ਥਰਮਲ ਪਲਾਂਟ ਨਾਲ ਸਬੰਧਤ ਐੱਸਡੀਓ ਪੰਕਜ ਸ਼ਰਮਾ ਅਤੇ ਇਕ ਹੋਰ ਵਿਅਕਤੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ‘ਚ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: