ਕੈਨੇਡਾ ਦੇ ਬਰਨਬੀ ਵਿੱਚ ਇੱਕ ਯੂਨੀਵਰਸਿਟੀ ਕੈਂਪਸ ਵਿੱਚ ਮਹਾਤਮਾ ਗਾਂਧੀ ਦੇ ਇੱਕ ਹੋਰ ਬੁੱਤ ਦੀ ਭੰਨਤੋੜ ਕੀਤੀ ਗਈ ਹੈ । ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ । ਇਹ ਕਾਰਵਾਈ ਓਂਟਾਰੀਓ ਵਿੱਚ ਇੱਕ ਹੋਰ ਬੁੱਤ ਨੂੰ ਨਿਸ਼ਾਨਾ ਬਣਾਏ ਜਾਣ ਦੇ ਬਾਅਦ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਬੁੱਤ ਨੂੰ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਬਰਨਬੀ ਕੈਂਪਸ ਦੇ ਪੀਸ ਸਕੁਆਇਰ ਵਿੱਚ ਰੱਖਿਆ ਗਿਆ ਸੀ । ਵਣਜ ਦੂਤਘਰ ਨੇ ਟਵੀਟ ਕੀਤਾ ਕਿ ਅਸੀਂ ਬਰਨਬੀ ਕੈਂਪਸ ਵਿੱਚ ਸ਼ਾਂਤੀ ਦੇ ਦੂਤ ਮਹਾਤਮਾ ਗਾਂਧੀ ਦੇ ਬੁੱਤ ਤੋੜੇ ਜਾਣ ਦੀ ਕੜੀ ਨਿੰਦਾ ਕਰਦੇ ਹਾਂ।
ਬਿਆਨ ਵਿੱਚ ਕਿਹਾ ਗਿਆ ਕਿ ਕੈਨੇਡੀਅਨ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਕਰਨ ਅਤੇ ਦੋਸ਼ੀਆਂ ਖਿਲਾਫ਼ ਕੜੀ ਕਾਰਵਾਈ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਇਹ ਘਟਨਾ ਓਂਟਾਰੀਓ ਦੇ ਹੈਮਿਲਟਨ ਕਸਬੇ ਦੇ ਸਿਟੀ ਹਾਲ ਨੇੜੇ 23 ਮਾਰਚ ਨੂੰ ਮਹਾਤਮਾ ਗਾਂਧੀ ਦੇ ਬੁੱਤ ਨੂੰ ਵਿਗਾੜਨ ਅਤੇ ਸਪ੍ਰੇ-ਪੇਂਟ ਕਰਨ ਤੋਂ ਬਾਅਦ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ: ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਦਾ ਵੱਡਾ ਝਟਕਾ, ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਿਜ
ਇਸ ਸਬੰਧੀ ਹੈਮਿਲਟਨ ਪੁਲਸ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 2023 ਦੀ ਸ਼ੁਰੂਆਤ ਤੋਂ ਕੈਨੇਡਾ ਵਿੱਚ ਭੰਨਤੋੜ ਦੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਜੁਲਾਈ ਵਿੱਚ ਗ੍ਰੇਟਰ ਟੋਰਾਂਟੋ ਖੇਤਰ ਵਿੱਚ ਰਿਚਮੰਡ ਹਿੱਲ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਤੋੜਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: