ਟ੍ਰੇਨਿੰਗ ਦੌਰਾਨ ਡੁੱਬਣ ਨਾਲ NDRF ਦੇ ਜਵਾਨ ਜਗਨ ਸਿੰਘ ਦੀ ਪਟਨਾ ਵਿਚ ਮੌਤ ਦਾ ਦੁਖਦ ਸਮਾਚਾਰ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ NDRF ਜਵਾਨ ਜਗਨ ਸਿੰਘ ਗੁਰਦਾਸਪੁਰ ਦੇ ਪਿੰਡ ਉਮਰਪੁਰਾ ਦਾ ਰਹਿਣ ਵਾਲਾ ਸੀ। ਇਸ ਦੁਖਦ ਖਬਰ ਦੇ ਸਾਹਮਣੇ ਆਉਣ ਦੇ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ NDRF ਦੇ ਅਧਿਕਾਰੀ ਤੇ ਸਥਾਨਕ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਨਾਲ ਹੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ‘ਕੰਮ ਪਸੰਦ ਆਏ ਤਾਂ ਵੋਟ ਦਿਓ, ਨਹੀਂ ਤਾਂ ਨਾ ਦਿਓ, ਮੈਂ ਮੱਖਣ ਲਗਾਉਣ ਵਾਲਿਆਂ ਵਿਚੋਂ ਨਹੀਂ’ : ਨਿਤਿਨ ਗਡਕਰੀ
ਜਾਣਕਾਰੀ ਮੁਤਾਬਕ NDRF ਹਰ ਦਿਨ ਜਵਾਨਾਂ ਨੂੰ ਟ੍ਰੇਨਿੰਗ ਲਈ ਵੱਖ-ਵੱਖ ਥਾਵਾਂ ‘ਤੇ ਲੈ ਕੇ ਜਾਂਦੀ ਹੈ। ਇਸ ਸਬੰਧੀ ਸੋਮਵਾਰ ਨੂੰ ਬਿਹਟਾ ਦੇ ਪਰੇਵ ਪਿੰਡ ਸਥਿਤ ਸੋਨ ਨਦੀ ਵਿਚ ਦਰਜਨਾਂ ਜਵਾਨਾਂ ਨੂੰ ਤੈਰ ਕੇ ਲੋਕਾਂ ਨੂੰ ਬਚਾਉਣ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























