ਪੰਜਾਬ ਦੇ ਲੁਧਿਆਣਾ ਦੇ ਖੰਨਾ ਨੇੜੇ ਇੱਕ ਟਰੱਕ ਅਤੇ ਟਿੱਪਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਹਾਦਸੇ ਵਿੱਚ ਟਰੱਕ ਡਰਾਈਵਰ, ਕੰਡਕਟਰ ਅਤੇ ਇੱਕ ਹੋਰ ਰਾਹਗੀਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਵਿਅਕਤੀਆਂ ਨੂੰ ਟਰੱਕ ਦੀ ਬਾਡੀ ਕੱਟ ਕੇ ਬਾਹਰ ਕੱਢਿਆ ਗਿਆ। ਦੱਸਿਆ ਗਿਆ ਹੈ ਕਿ ਅਚਾਨਕ ਇੱਕ ਸਾਈਕਲ ਸਵਾਰ ਟਰੱਕ ਦੇ ਅੱਗੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ।
ਜਾਣਕਾਰੀ ਅਨੁਸਾਰ ਸਮਰਾਲਾ ਰੋਡ ’ਤੇ ਪਿੰਡ ਸਲੌਦੀ ਨੇੜੇ ਅਚਾਨਕ ਇੱਕ ਸਾਈਕਲ ਸਵਾਰ ਟਰੱਕ ਚਾਲਕ ਦੇ ਸਾਹਮਣੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਟਰੱਕ ਅਤੇ ਟਿੱਪਰ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ-ਕੰਡਕਟਰ ਅੰਦਰ ਹੀ ਫਸ ਗਏ, ਜਦਕਿ ਉਸ ਨੇ ਸਾਈਕਲ ਸਵਾਰ ਨੂੰ ਵੀ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ JCB ਦੀ ਮਦਦ ਰਾਹੀਂ ਟਰੱਕ ਡਰਾਈਵਰ ਅਤੇ ਕੰਡਕਟਰ ਵੱਲੋਂ ਟਰੱਕ ਦਾ ਅਗਲਾ ਹਿੱਸਾ ਕੱਟ ਕੇ ਬਾਹਰ ਕੱਢਿਆ ਗਿਆ। ਆਸਪਾਸ ਦੇ ਲੋਕਾਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਇਲਾਜ ਦੌਰਾਨ 2 ਜ਼ਖਮੀਆਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੇ ਫਰਜ਼ੀ ਵੀਜ਼ੇ ਮਿਲਣ ਤੋਂ ਬਾਅਦ ਕੈਨੇਡਾ ‘ਚ ਨਵੇਂ ਨਿਯਮ, 2024 ਤੱਕ ਲਾਗੂ ਹੋਣ ਦੀ ਸੰਭਾਵਨਾ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ। ਮ੍ਰਿਤਕ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਪੁਲਿਸ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰੇਗੀ। ਮ੍ਰਿਤਕਾਂ ਦੀ ਪਛਾਣ ਜਗਤਾਰ ਸਿੰਘ ਬਿੱਲਾ ਵਾਸੀ ਪਿੰਡ ਸਲਾਣਾ, ਹਰਿੰਦਰ ਯਾਦਵ ਵਾਸੀ ਬਿਹਾਰ ਅਤੇ ਸਾਇਕਲ ਸਵਾਰ ਸਤਨਾਮ ਸਿੰਘ ਵਾਸੀ ਲਲੌਦੀ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: