ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪ ਦੇ 10 ਨੇਤਾਵਾਂ ਖਿਲਾਫ ਦਰਜ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਮਲੇ ਸਬੰਧੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਚੱਲ ਰਹੇ ਟ੍ਰਾਇਲ ‘ਤੇ 19 ਮਈ ਤੱਕ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਨਾਲ ਹੀ ਦਾਇਰ ਪਟੀਸ਼ਨ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਜ਼ਿਕਰਯੋਗ ਹੈ ਕਿ ਸਾਲ 2020 ਵਿਚ ਪੰਜਾਬ ਦੀ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਿਚ ਵਾਧਾ ਕੀਤਾ ਸੀ। ਇਸ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਤਤਕਾਲੀਨ ਸਾਂਸਦ ਭਗਵੰਤ ਮਾਨ, ਨੇਤਾ ਹਰਪਾਲ ਚੀਮਾ, ਅਮਨ ਅਰੋੜਾ ਤੇ ਮੀਤ ਹੇਅਰ ਆਦਿ ਨੇਤਾਵਾਂ ਤੇ ਸਮਰਥਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਸੀ। ਨਾਲ ਹੀ ਚੰਡਗੜ੍ਹ ਸਥਿਤ ਪੰਜਾਬ ਮੁੱਖ ਮੰਤਰੀ ਹਾਊਸ ਦੇ ਘੇਰਾਓ ਦੀ ਕੋਸ਼ਿਸ਼ ਵੀ ਕੀਤੀ ਸੀ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਸ ਸਬੰਧੀ ਚੰਡੀਗੜ੍ਹ ਪੁਲਿਸ ਨੇ ਭਗਵੰਤ ਮਾਨ ਸਣੇ ਸਾਰੇ ਨੇਤਾਵਾਂ ਖਿਲਾਫ FIR ਦਰਜ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: