ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਚੰਡੀਗੜ੍ਹ ਸਥਿਤ ਮਿਊਂਸਪਲ ਭਵਨ ਵਿਚ ਸਕੂਲ ਸਿੱਖਿਆ ਵਿਭਾਗ ਵਿਚ ਭਰਤ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ। ਉਨ੍ਹਾਂ ਨੇ ਕੁੱਲ 219 ਕਲਰਕਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਨ੍ਹਾਂ ਵਿਚੋਂ 26 ਮੁਲਾਜ਼ਮਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦਿੱਤੀ ਗਈ। ਇਨ੍ਹਾਂ ਵਿਚ ਲਾਇਬ੍ਰੇਰੀਅਨ, ਚੌਕੀਦਾਰ ਸਣੇ ਹੋਰ ਸ਼ਾਮਲ ਹਨ। ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਅੰਕੜਾ 27042 ਹੋ ਗਿਆ ਹੈ।
ਮੁੱਖ ਮੰਤਰੀ ਮਾਨ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦੇਣ ਸਣੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਵਿਆਹ ਦੀ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਦੇ ਵਿਆਹ ਦੇ ਤੁਰੰਤ ਬਾਅਦ ਕੰਮ ‘ਤੇ ਪਰਤਣ ਦੀ ਪ੍ਰਸ਼ੰਸਾ ਕੀਤੀ।
ਉਨ੍ਹਾਂ ਕਿਹਾ ਕਿ 27042 ਨੌਜਵਾਨ ਲੜਕੇ-ਲੜਕੀਆਂ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰ ਰਹੇ ਹਨ। ਇਹੀ ਉਨ੍ਹਾਂ ਦਾ ਵਾਅਦਾ ਤੇ ਗਾਰੰਟੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਚੋਣ ਪ੍ਰਚਾਰ ਦੌਰਾਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਪਹਿਲ ਦੱਸੀ ਸੀ। ਉਨ੍ਹਾਂ ਕਿਹਾ ਰੋਜ਼ਗਾਰ ਮਿਲਣ ਨਾਲ ਵਿਅਕਤੀ ਬੁਰੀਆਂ ਆਦਤਾਂ ਤੋਂ ਵੀ ਬਚਿਆ ਰਹਿੰਦਾ ਹੈ। ਕਈ ਘਰਾਂ ਨੂੰ ਪਹਿਲੀ ਵਾਰ ਤੇ ਮੈਰਿਟ ਦੇ ਆਧਾਰ ‘ਤੇ ਨੌਕਰੀ ਦੇਣ ਦਾ ਦਾਅਵਾ ਕੀਤਾ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੇ ਹੱਕ ‘ਚ ਰਾਕੇਸ਼ ਟਿਕੈਤ ਦਾ ਕੇਂਦਰ ‘ਤੇ ਨਿਸ਼ਾਨਾ, ਬੋਲੇ- ‘ਲੋਕਤੰਤਰ ਖ਼ਤਰੇ ‘ਚ ਏ’
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਾਨੂੰਨੀ ਅੜਚਣ ਦੂਰ ਕਰਕੇ ਆਗਾਮੀ ਦਿਨਾਂ ਵਿਚ ਹੋਰ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਨੇ ਆਪਣੀ ਸਰਕਾਰ ਦੇ ਇਕ ਵਿਧਾਇਕ ਦਾ ਉਦਾਹਰਣ ਦਿੰਦੇ ਹੋਏ ਸ਼ਾਸਨ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਦਾਅਵਾ ਕੀਤਾ। ਮਾਨ ਨੇ ਕਿਹਾ ਕਿ ਉਨ੍ਹਾਂ ਦੇ ਵਿਧਾਇਕ ਨਾਲ ਉਨ੍ਹਾਂ ਤੋਂ ਸਰਕਾਰੀ ਨੌਕਰੀ ਲਈ 3 ਨੰਬਰ ਤੋਂ ਰਹਿ ਗਏ ਲੜਕੇ ਨੂੰ ਐਡਜਸਟ ਕਰਨ ਨੂੰ ਕਿਹਾ ਪਰ ਮਾਨ ਨੇ ਜਵਾਬ ਦਿੱਤਾ ਕਿ ਜੋ ਭਰਤੀ ਹੋ ਚੁੱਕੇ ਹਨ, ਉਹ ਸਾਰੇ ਲੜਕੇ-ਲੜਕੀਆਂ ਆਪਣੇ ਹੀ ਹਨ।
ਉਨ੍ਹਾਂ ਕਿਹਾ ਕਿ ਵਿਧਾਇਕ ਨੂੰ ਕਿਹਾ ਕਿ ਉਹ ਆਪਣੇ ਕਰੀਬੀ ਲੜਕੇ ਨੂੰ ਪਹਿਲਾਂ ਤੋਂ ਵੱਧ ਤਿਆਰੀ ਕਰਕੇ ਪ੍ਰੀਖਿਆ ਪਾਸ ਕਰਨ ਨੂੰ ਕਹੇ ਤਾਂ ਕਿ ਐਡਜਸਟ ਹੋਣ ਦੀ ਬਜਾਏ ਉਹ ਸਿੱਧਾ ਨਿਯੁਕਤੀ ਪੱਤਰ ਲੈ ਸਕੇ।
ਵੀਡੀਓ ਲਈ ਕਲਿੱਕ ਕਰੋ -: