ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਆਉਣ ਵਾਲੇ ਸੀਜ਼ਨ ਲਈ ਮੰਡੀਆਂ ਵਿਚ ਉਚਿਤ ਵਿਵਸਥਾ ‘ਤੇ ਚਰਚਾ ਹੋਈ।
CM ਮਾਨ ਨੇ ਕਿਹਾ ਕਿ ਆਰਬੀਆਈ ਵੱਲੋਂ 29000 ਕਰੋੜ ਦੀ ਸੀਸੀਐੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ-ਖੁਆਰ ਨਹੀਂ ਹੋਣ ਦੇਵਾਂਗੇ। ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਤੇ ਤੁਰੰਤ ਭੁਗਤਾਨ ਕੀਤਾ ਜਾਵੇਗਾ।
ਮੀਟਿੰਗ ’ਚ ਸੀਸੀਐੱਲ ਦੀ ਪਹਿਲੀ ਕਿਸ਼ਤ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਐਤਕੀਂ 132 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਹੈ। ਕਣਕ ਦੇ ਸੀਜ਼ਨ ਵਿਚ ਪੰਜਾਬ ਨੂੰ ਵਾਧੂ ਬਿਜਲੀ ਦੀ ਲੋੜ ਪੈਂਦੀ ਹੈ। ਸੀਜ਼ਨ ਵਿਚ ਬਿਜਲੀ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁੱਖੂ ਨਾਲ ਵੀ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ‘ਤੇ ਮੀਟਿੰਗ ਕੀਤੀ।
ਇਹ ਵੀ ਪੜ੍ਹੋ : CM ਮਾਨ ਦਾ ਫੈਸਲਾ, ਪ੍ਰਾਪਰਟੀ ਦੀ ਰਜਿਸਟਰੀ ‘ਤੇ 2.25 ਫੀਸਦੀ ਦੀ ਛੋਟ 31 ਮਾਰਚ ਦੇ ਬਾਅਦ ਵੀ ਰਹੇਗੀ ਜਾਰੀ
ਮਾਨ ਨੇ ਸੁੱਖੂ ਤੋਂ ਕਣਕ ਦੇ ਸੀਜ਼ਨ ਵਿਚ ਬਿਜਲੀ ਦੀ ਮੰਗ ਕੀਤੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਟ੍ਰਾਂਸਮਿਸ਼ਨ ਦਾ ਖਰਚ ਬਚਣ ਸਣੇ ਪੰਜਾਬ ਨੂੰ ਸਸਤੀ ਦਰ ‘ਤੇ ਬਿਜਲੀ ਉਪਲਬਧ ਹੋ ਸਕੇਗੀ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀ CM ਮਾਨ ਤੋਂ ਹਿਮਾਚਲ ਪ੍ਰਦੇਸ਼ ਵਿਚ ਨਿਵੇਸ਼ ਕਰਨ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: