ਇਕ ਮਹਿਲਾ ਜੱਜ ਨੂੰ ਧਮਕਾਉਣ ਦੇ ਮਾਮਲੇ ਵਿਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਕਰ ਰਹੇ ਮੈਜਿਸਟ੍ਰੇਟ ਮਲਿਕ ਅਮਾਨ ਨੇ ਖਾਨ ਨੂੰ ਨਿੱਜੀ ਤੌਰ ‘ਤੇ ਪੇਸ਼ੀ ਤੋਂ ਛੋਟ ਦਿੱਤੇ ਜਾਣ ਦੀ ਪਟੀਸ਼ਨ ਖਾਰਜ ਕਰ ਦਿੱਤੀ।
ਜੱਜ ਨੇ ਇਮਰਾਨ ਖਾਨ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ ਉਨ੍ਹਾਂ ਨੂੰ 18 ਅਪ੍ਰੈਲ ਨੂੰ ਕੋਰਟ ਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤੇ। 24 ਮਾਰਚ ਦੀ ਆਖਰੀ ਸੁਣਵਾਈ ਵਿਚ ਕੋਰਟ ਨੇ ਖਾਨ ਦੇ ਗੈਰ-ਜ਼ਮਾਨਤੀ ਵਾਰੰਟ ਨੂੰ ਜ਼ਮਾਨਤੀ ਵਾਰੰਟ ਵਿਚ ਤਬਦੀਲ ਕਰ ਦਿੱਤਾ ਸੀ। ਉੁਨ੍ਹਾਂ ਨੇ 29 ਮਾਰਚ ਨੂੰ ਅਦਾਲਤ ਦੇ ਸਾਹਮਣੇ ਪੇਸ਼ ਹੋਣਾ ਸੀ ਪਰ ਉਹ ਕੋਰਟ ਦੇ ਸਾਹਮਣੇ ਪੇਸ਼ ਨਹੀਂ ਹੋ ਸਕੇ ਸੀ।
ਇਸ ਤੋਂ ਪਹਿਲਾਂ ਸੀਨੀਅਰ ਵਕੀਲ ਜੱਜ ਰਾਣਾ ਮੁਜ਼ਾਹਿਦ ਰਹੀਮ ਨੇ 13 ਮਾਰਚ ਨੂੰ ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਇਹ ਮਾਮਲਾ ਪਿਛਲੇ ਸਾਲ ਇਮਰਾਨ ਖਾਨ ਦੇ ਉੁਸ ਭਾਸ਼ਣ ‘ਤੇ ਆਧਾਰਿਤ ਹੈ ਜਿਸ ਨਾਲ ਉਨ੍ਹਾਂ ਨੇ ਐਡੀਸ਼ਨਲ ਡਿਸਟ੍ਰਿਕਟ ਐਂਡ ਸੈਸ਼ਨਸ ਜੱਜ ਜੇਬਾ ਚੌਧਰੀ ਤੇ ਇਸਲਾਮਾਬਾਦ ਦੇ ਪੁਲਿਸ ਅਧਿਕਾਰੀਆਂ ਨੂੰ ਕਥਿਤ ਤੌਰ ‘ਤੇ ਧਮਕਾਇਆ ਸੀ।
ਖਾਨ ਖਿਲਾਫ ਪਾਕਿਸਾਤਨ ਪੈਨਲਕੋਡ ਅਤੇ ਐਂਟੀ ਟੈਰੀਰਿਜ਼ਮ ਐਕਟ ਦੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਇਸ ਤੋਂ ਇਲਾਵਾ ਇਸਲਾਮਾਬਾਦ ਹਾਈਕੋਰਟ ਨੇ ਉਨ੍ਹਾਂ ਖਿਲਾਫ ਕਾਰਵਾਈ ਸ਼ੁਰੂ ਕੀਤੀ। ਪਰ ਬਾਅਦ ਵਿਚ ਅੱਤਵਾਦ ਦੀਆਂ ਧਾਰਾਵਾਂ ਹਟਾ ਦਿੱਤੀ ਗਈ।
ਇਹ ਵੀ ਪੜ੍ਹੋ : ਆਰਬੀਆਈ ਨੇ ਪੰਜਾਬ ਸਰਕਾਰ ਨੂੰ ਕਣਕ ਖਰੀਦ ਲਈ CCL ਦੀ ਪਹਿਲੀ ਕਿਸ਼ਤ ਨੂੰ ਦਿੱਤੀ ਮਨਜ਼ੂਰੀ
ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸਲਾਮਾਬਾਦ ਵਿਚ ਜ਼ਿਲ੍ਹਾ ਅਦਾਲਤ ਦੀ ਸੈਸ਼ਨ ਜੱਜ ਜੇਬਾ ਚੌਧਰੀ ਨੂੰ ਧਮਕੀ ਦਿੱਤੀ ਸੀ ਇਮਰਾਨ ਖਾਨ ਨੇ ਮਹਿਲਾ ਜੱਜ ਜੇਬਾ ਚੌਧਰੀ ਦੀ ਧਮਕੀ ਭਰੇ ਲਹਿਜ਼ੇ ਵਿਚ ਉੁਨ੍ਹਾਂ ਨੂੰ ਦੇਖ ਲੈਣ ਨੂੰ ਕਿਹਾ ਸੀ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਵੱਖ-ਵੱਖ ਸ਼ਹਿਰਾਂ ਵਿਚ ਕਈ ਮਾਮਲੇ ਦਰਜ ਹਨ। ਉਨ੍ਹਾਂ ਨੇ ਪਿਛਲੇ ਸਾਲ ਅਪ੍ਰੈਲ ਵਿਚ ਸੱਤਾ ਛੱਡਣੀ ਪਈ ਸੀ। ਉਨ੍ਹਾਂ ਦੀ ਅਜੇ ਤੱਕ ਕਿਸੇ ਵੀ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਹੋ ਸਕੀ ਹੈ।
ਵੀਡੀਓ ਲਈ ਕਲਿੱਕ ਕਰੋ -: