ਕੇਂਦਰ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਖੇਤੀ ਕਾਨੂੰਨ ਨੂੰ ਲੈ ਕੇ ਸਰਕਾਰ ਸਹੀ ਤਰੀਕੇ ਨਾਲ ਆਪਣੀ ਗੱਲ ਕਿਸਾਨਾਂ ਤੱਕ ਨਹੀਂ ਪਹੁੰਚਾ ਸਕੀ। ਇਹੀ ਵਜ੍ਹਾ ਰਹੀ ਕਿ ਕਿਸਾਨ ਹਿੱਤ ਵਿਚ ਬਣਾਇਆ ਗਿਆ ਖੇਤੀ ਕਾਨੂੰਨ ਸਰਕਾਰ ਨੂੰ ਵਾਪਸ ਲੈਣਾ ਪਵੇ। ਸੋਮ ਪ੍ਰਕਾਸ਼ ਵੀਰਵਾਰ ਨੂੰ ਚੰਡੀਗੜ੍ਹ ਵਿਚ ਜੀ-20 ਦੀ ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।
ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਵਿਸ਼ਵਾਸ ਵਿਚ ਲੈ ਕੇ ਉਨ੍ਹਾਂ ਦੀ ਸਹਿਮਤੀ ਨਾਲ ਹੀ ਫਿਰ ਤੋਂ ਖੇਤੀ ਕਾਨੂੰਨ ਪਾਸ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ ਹੈ। ਜੀ-20 ਦੀ ਚੰਡੀਗੜ੍ਹ ਵਿਚ ਹੋ ਰਹੀ ਬੈਠਕ ਵੀ ਖੇਤੀ ਖੇਤਰ ‘ਤੇ ਆਧਾਰਿਤ ਹੈ ਜਿਸ ਵਿਚ ਵਿਸ਼ਵ ਪੱਧਰ ‘ਤੇ ਕਿਸਾਨਾਂ ਦੇ ਹਿੱਤ ਵਿਚ ਨੀਤੀਆਂ ਬਣਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਅਹਿਮ ਫੈਸਲਾ-‘ਮੂੰਗੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੀ ਜਾਵੇਗੀ MSP’
ਸਰਕਾਰ ਚਾਹੁੰਦੀ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਮਿਲੇ ਤੇ ਮੁਨਾਫਾ ਹੋਵੇ। ਕੇਂਦਰੀ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ 80 ਕਰੋੜ ਲੋਕਾਂ ਲਈ ਅਨਾਜ ਮੁਹੱਈ ਕਰਵਾ ਰਹੀ ਹੈ। ਇਸ ਵਿਚ ਪੰਜਾਬ ਦੀ ਵੱਡੀ ਭੂਮਿਕਾ ਹੈ। ਉਨ੍ਹਾਂ ਨਾਲ ਕੇਂਦਰ ਵਿਚ ਸੰਯੁਕਤ ਸਕੱਤਰ ਪ੍ਰਵੀਨ ਕੁਮਾਰ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: