ਪੰਜਾਬ ਸਰਕਾਰ ਜਲਦੀ ਹੀ ਸੂਬੇ ਭਰ ਵਿੱਚ ਯੋਗਸ਼ਾਲਾਵਾਂ ਸ਼ੁਰੂ ਕਰੇਗੀ। ਦੱਸ ਦੇਈਏ ਕਿ ਇਸ ਯੋਗਸ਼ਾਲਾ ਦਾ ਨਾਮ ‘CM ਦੀ ਯੋਗਸ਼ਾਲਾ’ ਹੋਵੇਗਾ। ਜਿਸ ਵਿਚ ਮੁਫ਼ਤ ਯੋਗ ਸਿੱਖਿਆ ਦਿੱਤੀ ਜਾਵੇਗੀ। ਇਸ ਤਹਿਤ ਪ੍ਰਮਾਣਿਤ ਯੋਗਾ ਇੰਸਟ੍ਰਕਟਰ ਯੋਗਾ ਸਿੱਖਿਆ ਨੂੰ ਘਰ-ਘਰ ਪਹੁੰਚਾ ਕੇ ਲੋਕਾਂ ਨੂੰ ਸਿਹਤਮੰਦ ਬਣਾਉਣਗੇ।
‘ਆਪ’ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਬੰਧ ‘ਚ ਟਵੀਟ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨੇ LG ਨੂੰ ਦਿੱਲੀ ਵਿੱਚ ਮੁਫਤ ਯੋਗਾ ਕਲਾਸਾਂ ਬੰਦ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ‘ਆਪ’ ਨੇ ਪੰਜਾਬ ਵਿੱਚ ਯੋਗਾ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਹਨ। ਦਿੱਲੀ ‘ਚ ਦਿੱਲੀ ਸਰਕਾਰ ਦੀਆਂ ਮੁਫਤ ਕਲਾਸਾਂ ‘ਚ ਰੋਜ਼ਾਨਾ 17 ਹਜ਼ਾਰ ਲੋਕ ਯੋਗਾ ਕਰਦੇ ਸਨ ਪਰ ਹੁਣ ਉਨ੍ਹਾਂ ਦਾ ਯੋਗਾ ਬੰਦ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਉਨ੍ਹਾਂ ਨੇ ਸਵਾਲ ਕੀਤਾ ਕਿ ਇਸ ਦਾ ਫਾਇਦਾ ਕਿਸ ਨੂੰ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਅੰਤ ਵਿੱਚ ਲਿਖਿਆ ਕਿ ਕੰਮ ਨੂੰ ਰੋਕਣ ਵਾਲੇ ਤੋਂ ਕੰਮ ਕਰਨ ਵਾਲਾ ਜ਼ਿਆਦਾ ਵੱਡਾ ਹੁੰਦਾ ਹੈ।