ਚੰਡੀਗੜ੍ਹ : ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਚੰਡੀਗੜ੍ਹ ਦੇ ਸੈਕਟਰ 34 ਸਥਿਤ ਕਮਿਸ਼ਨ ਦੇ ਦਫ਼ਤਰ ਵਿਖੇ ਪੰਜਾਬ ਅਤੇ ਯੂਟੀ ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੋਲਦਿਆਂ ਜਸਟਿਸ ਸੰਤ ਪ੍ਰਕਾਸ਼ ਨੇ ਕਿਹਾ ਕਿ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣਾ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ।
ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਐਕਟ ਦੀਆਂ ਧਾਰਾਵਾਂ ਤਹਿਤ ਨਿਆਂ ਯਕੀਨੀ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਢੁਕਵੇਂ ਹੱਲ ਲੱਭਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਵੀ ਲਿਆ।
ਇਹ ਵੀ ਪੜ੍ਹੋ : ਚੰਡੀਗੜ੍ਹ ਵਿਚ ਅੱਜ ਤੋਂ ਬਿਜਲੀ-ਪਾਣੀ ਮਹਿੰਗਾ, ਰਾਤ 12 ਵਜੇ ਤੱਕ ਖੁੱਲ੍ਹਣਗੇ ਸ਼ਰਾਬ ਦੇ ਠੇਕੇ
ਇਸ ਮੌਕੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਕੱਤਰ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ ਸ੍ਰੀ ਪ੍ਰਬੋਧ ਕੁਮਾਰ, ਏ.ਆਈ.ਜੀ ਸ੍ਰੀ ਨਵੀਨ ਸੈਣੀ, ਵਿਸ਼ੇਸ਼ ਸਕੱਤਰ ਸ੍ਰੀ ਦੇਵੀ ਦਾਸ ਸ਼ਰਮਾ, ਡੀ.ਸੀ.ਐਫ.ਏ ਸ੍ਰੀ ਅਲੋਕ ਪ੍ਰਭਾਕਰ ਅਤੇ ਸੁਪਰਡੈਂਟ ਸ੍ਰੀ ਬਲਦੇਵ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: