ਪੰਜਾਬ ਸਰਕਾਰ ਨੇ ਸਟੇਟ ਅਤੇ ਨੈਸ਼ਨਲ ਐਵਾਰਡ ਜਿੱਤ ਚੁੱਕੇ ਅਧਿਆਪਕਾਂ ਨੂੰ ਐਕਸਟੈਨਸ਼ਨ ਦੇਣ ਦੇ ਹੁਕਮ ਜਾਰੀ ਕੀਤੇ ਹਨ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਰਾਜ ਅਤੇ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਦੇ ਕਾਰਜਕਾਲ ਵਿੱਚ 1 ਅਤੇ 2 ਸਾਲ ਦਾ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਦਾ ਕਾਰਜਕਾਲ ਵਧਾਉਣ ਦਾ ਫੈਸਲਾ ਉਨ੍ਹਾਂ ਦੇ ਸਨਮਾਨ ਵਜੋਂ ਲਿਆ ਗਿਆ ਹੈ। ਟਵੀਟ ਵਿਚ ਬੈਂਸ ਨੇ ਅੱਗੇ ਲਿਖਿਆ ਕਿ, ਪਿਛਲੀਆਂ ਸਰਕਾਰਾਂ ਨੇ 2018 ਤੋਂ ਬਾਅਦ ਦੇ ਅਧਿਆਪਕਾਂ ਨੂੰ ਸੇਵਾ ਵਾਧੇ ਤੋਂ ਬਾਹਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕੇ ਮਾਨਯੋਗ ਸਰਕਾਰ ਰਾਸ਼ਟਰ ਨਿਰਮਾਤਾਵਾਂ ਨੂੰ ਸਨਮਾਨਿਤ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਅਬੋਹਰ ‘ਚ ਬੇਕਾਬੂ ਇਨੋਵਾ ਗੱਡੀ ਦੁਕਾਨ ‘ਚ ਵੜੀ, ਵਾਲ-ਵਾਲ ਬਚੇ ਲੋਕ
ਇਸ ਤੋਂ ਪਹਿਲਾਂ ਸਕੂਲ ਸਿੱਖਿਆ ਮੰਤਰੀ ਬੈਂਸ ਵੀ ਪੰਜਾਬ ਦੇ ਅਧਿਆਪਕਾਂ ਨੂੰ ਸਿੱਖਿਆ ਤੋਂ ਇਲਾਵਾ ਕੋਈ ਗੈਰ-ਅਧਿਆਪਕ ਕੰਮ ਨਾ ਕਰਨ ਲਈ ਕਹਿ ਚੁੱਕੇ ਹਨ। ਇਸ ਸਬੰਧੀ ਹਰਜੋਤ ਬੈਂਸ ਨੇ ਮੁੱਖ ਸਕੱਤਰ ਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਪੱਤਰ ਵੀ ਲਿਖਿਆ ਹੈ। ਇਹ ਪੱਤਰ ਸਕੂਲ ਦੇ ਨਤੀਜਿਆਂ ਵਿੱਚ ਸੁਧਾਰ ਅਤੇ ਸਿੱਖਿਆ ਪ੍ਰਣਾਲੀ ਵਿੱਚ ਮਜ਼ਬੂਤ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਲਿਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: