ਚੰਡੀਗੜ੍ਹ : ਬੇਮੌਸਮੀ ਮੀਂਹ ਤੇ ਗੜ੍ਹੇਮਾਰੀ ਨਾਲ ਪੰਜਾਬ ਵਿਚ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਕੁਦਰਤ ਦੀ ਮਾਰ ਨਾਲ ਕਿਸਾਨਾਂ ਦੇ ਚਿਹਰੇ ‘ਤੇ ਚਿੰਤਾ ਸਾਫ ਦਿਖਾਈ ਦੇ ਰਹੀ ਹੈ। ਇਸੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਕਿਸਾਨਾਂ ਨੂੰ ਰਾਹਤ ਦੇਣ ਲਈ ਵੱਡਾ ਕਦਮ ਚੁੱਕਿਆ ਹੈ।
ਵਿਧਾਇਕਾਂ ਤੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੇ ਖੇਤਰ ਦੇ ਦੌਰੇ ਨੂੰ ਵਧਾਉਣ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਲਦ ਤੋਂ ਜਲਦ ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਨਿਰੀਖਣ ਕੀਤਾ ਜਾਵੇ ਤੇ ਰਿਪੋਰਟ ਸੌਂਪੀ ਜਾਵੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਧਾਇਕਾਂ ਨੂੰ ਕਿਸਾਨਾਂ ਨਾਲ ਮਿਲਣਾ ਚਾਹੀਦਾ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਸੁਣਨਾ ਚਾਹੀਦਾ। ਇਸੇ ਤਰ੍ਹਾਂ ਅਧਿਕਾਰੀਆਂ ਨੂੰ ਇਹ ਨਿਸ਼ਚਿਤ ਕਰਨਾ ਚਾਹੀਦਾ ਕਿ ਵਿਸ਼ੇਸ਼ ਗਿਰਦਾਵਰੀ ਜਲਦ ਤੋਂ ਜਲਦ ਪੂਰੀ ਹੋਵੇ ਤਾਂ ਕਿ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦਾ ਭੁਗਤਾਨ ਕਰ ਸਕੀਏ।
ਉਨ੍ਹਾਂ ਕਿਹਾ ਕਿ ਅੰਨਦਾਤਿਆਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਹੋਣਾ ਚਾਹੀਦਾ ਹੈ। ਇਸ ਲਈ ਵਿਧਾਇਕ ਤੋਂ ਲੈਕੇ ਅਧਿਕਾਰੀਆਂ ਨੂੰ ਕੰਮ ਵਿਚ ਲੱਗ ਜਾਣਾ ਚਾਹੀਦਾ ਹੈ। ਉੁਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਗਿਰਦਾਵਰੀ ਦੌਰਾਨ ਸਰਕਾਰੀ ਤੰਤਰ ਵਿਚ ਕਿਸੇ ਵੀ ਪੱਧਰ ‘ਤੇ ਕਿਸ ਤਰ੍ਹਾਂ ਦੀ ਢਿੱਲ ਜਾਂ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
CM ਮਾਨ ਨੇ ਕਿਹਾ ਕਿ ਸੰਕਟ ਦੀ ਸਥਿਤੀ ਵਿਚ ਸਰਕਾਰ ਸੂਬੇ ਦੇ ਅੰਨਦਾਤਿਆਂ ਦੇ ਨਾਲ ਹੈ। ਮੁੱਖ ਮੰਤਰੀ ਨੇ ਬੇਮੌਸਮ ਮੀਂਹ ਤੇ ਗੜ੍ਹੇਮਾਰੀ ਨਾਲ ਫਸਲ ਬਰਬਾਦ ਕਰ ਚੁੱਕੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ । ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਸਰਕਾਰ ਪੂਰੀ ਤਰ੍ਹਾਂ ਤੋਂ ਪੀੜਤ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਤੇ ਇਸ ਨੇਕ ਕੰਮ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਦੀ ਪੀੜਾ ਬਾਰੇ ਉਹ ਚੰਗੀ ਤੜ੍ਹਾਂ ਸਮਝਦੇ ਹਨ ਤੇ ਜਲਦ ਹੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਗਰਮੀਆਂ ‘ਚ ਘੱਟ ਤਪੇਗਾ ਪੰਜਾਬ-ਹਰਿਆਣਾ, ਲੂ ਦੇ ਦਿਨ ਵੀ ਹੋਣਗੇ ਘੱਟ, IMD ਦਾ ਅਨੁਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇੱਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ, ਸਰਕਾਰ ਨੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਦੁਆਰਾ ਲਏ ਗਏ ਕਰਜ਼ਿਆਂ ਦੀ ਮੁੜ ਅਦਾਇਗੀ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਕਿਸਾਨਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਲੋੜੀਂਦੀ ਰਾਹਤ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -: