ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ‘ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਚੰਬਾ ਦੇ ਸਲੋਨੀ ਇਲਾਕੇ ਦੇ ਚਮੇਦਉ ਪਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਸੂਬੇ ਦੇ ਲਾਹੌਲ ਵਿੱਚ ਵੀ ਬਰਫ਼ਬਾਰੀ ਹੋਈ ਹੈ। ਇਸ ਦੌਰਾਨ ਸੂਬੇ ਦੇ ਦੋ ਕੌਮੀ ਮਾਰਗਾਂ ਸਮੇਤ 19 ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਵਿੱਚ ਵਿਘਨ ਪਿਆ।
ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਮੁਤਾਬਕ ਚੰਬਾ ਦੇ ਸਲੋਨੀ ਇਲਾਕੇ ਦੇ ਚਮਦੇਉ ਪਿੰਡ ‘ਚ ਜ਼ਮੀਨ ਖਿਸਕਣ ਕਾਰਨ ਦੇਵੀ ਪ੍ਰਸਾਦ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ ਅਤੇ ਉਸ ਦੀ ਲਾਸ਼ ਬਰਾਮਦ ਕਰ ਲਈ ਗਈ। ਸੂਬੇ ਵਿੱਚ ਖ਼ਰਾਬ ਮੌਸਮ ਕਾਰਨ ਦੋ ਕੌਮੀ ਮਾਰਗਾਂ ਸਮੇਤ 19 ਸੜਕਾਂ ਨੂੰ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਕਿਨੌਰ ਅਤੇ ਲਾਹੌਲ ਅਤੇ ਸਪਿਤੀ ਜ਼ਿਲ੍ਹਿਆਂ ਵਿੱਚ ਉੱਚ ਉਚਾਈ ਵਾਲੇ ਕਬਾਇਲੀ ਖੇਤਰਾਂ ਅਤੇ ਹੋਰ ਉੱਚਾਈ ਵਾਲੇ ਸਥਾਨਾਂ ਵਿੱਚ ਹਲਕੀ ਬਰਫ਼ਬਾਰੀ ਹੋਈ।
ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਹੈਰੋਇਨ ਸਣੇ 3 ਗ੍ਰਿਫਤਾਰ, STF ਨੇ ਦੋ ਵੱਖ-ਵੱਖ ਮਾਮਲਿਆਂ ‘ਚ ਕੀਤਾ ਕਾਬੂ
ਅਧਿਕਾਰੀਆਂ ਨੇ ਦੱਸਿਆ ਕਿ ਕਬਾਇਲੀ ਲਾਹੌਲ ਅਤੇ ਸਪਿਤੀ ਜ਼ਿਲੇ ਦੇ ਗੋਂਡਲਾ ਖੇਤਰ ਦੇ ਸ਼ੁਲਿੰਗ ਪਿੰਡ ਦੇ ਸਾਹਮਣੇ ਪਹਾੜ ‘ਤੇ ਐਤਵਾਰ ਬਰਫ਼ ਦਾ ਤੋਦਾ ਡਿੱਗ ਗਿਆ। ਫਿਲਹਾਲ ਬਰਫ਼ ਦਾ ਤੋਦਾ ਡਿੱਗਣ ਕਾਰਨ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: