ਕੇਰਲ ਦੇ ਕੋਝੀਕੋਡ ਵਿੱਚ ਇੱਕ ਦਿਲ ਦਹਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕੋਝੀਕੋਡ ਵਿੱਚ ਐਤਵਾਰ ਨੂੰ ਇੱਕ ਵਿਅਕਤੀ ਨੇ ਐਕਸਪ੍ਰੈਸ ਟਰੇਨ ਵਿੱਚ ਸਵਾਰ ਹੋਣ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਯਾਤਰੀ ਨੂੰ ਅੱਗ ਲਗਾ ਦਿੱਤੀ। ਰੇਲਵੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ ਕਈ ਲੋਕ ਝੁਲਸ ਗਏ ਅਤੇ 3 ਲੋਕਾਂ ਦੀ ਮੌਤ ਹੋ ਗਈ।
ਰੇਲਵੇ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਅਲਾਪੁਝਾ-ਕੰਨੂਰ ਐਗਜ਼ੀਕਿਊਟਿਵ ਐਕਸਪ੍ਰੈਸ ਦੇ ਯਾਤਰੀਆਂ ਨੇ ਐਮਰਜੈਂਸੀ ਚੇਨ ਖਿੱਚ ਲਈ ਸੀ। ਜਿਸ ਤੋਂ ਬਾਅਦ ਟਰੇਨ ਹੌਲੀ ਹੋਣ ‘ਤੇ ਦੋਸ਼ੀ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਨਹੀਂ ਹੋ ਸਕੀ। ਰੇਲਵੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਰਾਤ ਕਰੀਬ 9.45 ਵਜੇ ਵਾਪਰੀ ਜਦੋਂ ਟਰੇਨ ਕੋਝੀਕੋਡ ਸ਼ਹਿਰ ਪਾਰ ਕਰਕੇ ਕੋਰਾਪੁਝਾ ਰੇਲਵੇ ਪੁਲ ‘ਤੇ ਪਹੁੰਚੀ। ਇਸ ਦੌਰਾਨ ਰੇਲਗੱਡੀ ਵਿੱਚ ਬੈਠਣ ਨੂੰ ਲੈ ਕੇ ਦੋ ਵਿਅਕਤੀਆਂ ਵਿੱਚ ਲੜਾਈ ਹੋ ਗਈ ਅਤੇ ਵਿਅਕਤੀ ਨੇ ਦੂਜੇ ਯਾਤਰੀ ਨੂੰ ਅੱਗ ਲਾ ਦਿੱਤੀ। ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ‘ਚ ਘੱਟੋ-ਘੱਟ ਅੱਠ ਲੋਕ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਜ਼ਖਮੀਆਂ ਨੂੰ ਹਸਪਤਾਲਾਂ ‘ਚ ਭੇਜ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਰੇਲਗੱਡੀ ਕੰਨੂਰ ਪਹੁੰਚੀ ਤਾਂ ਕੁਝ ਯਾਤਰੀਆਂ ਨੇ ਘਟਨਾ ਤੋਂ ਬਾਅਦ ਇੱਕ ਔਰਤ ਅਤੇ ਇੱਕ ਬੱਚੇ ਦੇ ਲਾਪਤਾ ਹੋਣ ਦੀ ਸ਼ਿਕਾਇਤ ਕੀਤੀ। ਉਨ੍ਹਾਂ ਕਿਹਾ ਕਿ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪਟੜੀਆਂ ਦਾ ਮੁਆਇਨਾ ਕੀਤਾ ਗਿਆ ਜਿੱਥੇ ਉਨ੍ਹਾਂ ਨੂੰ ਤਿੰਨ ਲਾਸ਼ਾਂ ਮਿਲੀਆਂ, ਜਿਨ੍ਹਾਂ ਵਿੱਚ ਇੱਕ ਔਰਤ ਅਤੇ ਇੱਕ ਬੱਚੇ ਦੀਆਂ ਲਾਸ਼ਾਂ ਸਨ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਹਿਮਤ, ਉਸ ਦੀ ਭੈਣ ਅਤੇ ਉਸ ਦੀ ਦੋ ਸਾਲਾ ਬੇਟੀ ਵਾਸੀ ਮੱਤਨੂਰ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਹ ਅੱਗ ਨੂੰ ਦੇਖ ਕੇ ਟਰੇਨ ਤੋਂ ਡਿੱਗ ਗਏ ਜਾਂ ਹੇਠਾਂ ਉਤਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ ਪੁਲਿਸ ਨੂੰ ਇਸ ਮਾਮਲੇ ਵਿੱਚ ਦਹਿਸ਼ਤੀ ਕੋਣ ਦਾ ਸ਼ੱਕ ਹੈ, ਕਿਉਂਕਿ ਟਰੈਕ ਤੋਂ ਇੱਕ ਬੈਗ ਬਰਾਮਦ ਕੀਤਾ ਗਿਆ ਸੀ ਜਿਸ ਵਿੱਚ ਪੈਟਰੋਲ ਦੀ ਇੱਕ ਹੋਰ ਬੋਤਲ ਅਤੇ ਦੋ ਮੋਬਾਈਲ ਫੋਨ ਸਨ।