ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥
ਜੀਵਾਤਮਾ ਅਤੇ ਮਾਇਆ ਪੈਦਾ ਕਰ ਕੇ ਪਰਮਾਤਮਾ ਆਪ ਹੀ (ਇਹ) ਹੁਕਮ ਵਰਤਾਂਦਾ ਹੈ ਕਿ (ਮਾਇਆ ਦਾ ਜ਼ੋਰ ਜੀਵਾਂ ਉਤੇ ਪਿਆ ਰਹੇ)। ਪ੍ਰਭੂ ਆਪ ਹੀ ਇਹ ਹੁਕਮ ਵਰਤਾਂਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ (ਕਿ ਕਿਸ ਤਰ੍ਹਾਂ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ), ਕਿਸੇ ਕਿਸੇ ਵਿਰਲੇ ਨੂੰ ਗੁਰੂ ਦੀ ਰਾਹੀਂ (ਇਸ ਖੇਡ ਦੀ) ਸੂਝ ਦੇ ਦੇਂਦਾ ਹੈ। (ਜਿਸ ਨੂੰ ਸੂਝ ਬਖ਼ਸ਼ਦਾ ਹੈ ਉਸ ਦੇ) ਮਾਇਆ (ਦੇ ਮੋਹ) ਦੇ ਬੰਧਨ ਤੋੜ ਦੇਂਦਾ ਹੈ, ਉਹ ਬੰਦਾ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ (ਕਿਉਂਕਿ) ਉਹ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਲੈਂਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਜੋਗਾ ਉਹੀ ਮਨੁੱਖ ਹੁੰਦਾ ਹੈ ਜਿਸ ਨੂੰ ਪ੍ਰਭੂ ਇਹ ਸਮਰੱਥਾ ਦੇਂਦਾ ਹੈ, ਉਹ ਮਨੁੱਖ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜਦਾ ਹੈ (ਉਸ ਦੇ ਅੰਦਰ ਆਤਮਕ ਆਨੰਦ ਬਣਦਾ ਹੈ, ਤੇ ਉਹ ਮਾਇਆ ਦੇ ਮੋਹ ਵਿਚੋਂ ਨਿਕਲਦਾ ਹੈ)। ਗੁਰੂ ਨਾਨਕ ਜੀ ਕਹਿੰਦੇ ਹਨ ਕਿ ਪਰਮਾਤਮਾ ਆਪ ਹੀ (ਜੀਵਾਤਮਾ ਤੇ ਮਾਇਆ ਦੀ) ਰਚਨਾ ਕਰਦਾ ਹੈ ਤੇ ਆਪ ਹੀ (ਕਿਸੇ ਵਿਰਲੇ ਨੂੰ ਇਹ) ਸੂਝ ਬਖ਼ਸ਼ਦਾ ਹੈ (ਕਿ ਮਾਇਆ ਦਾ ਪ੍ਰਭਾਵ ਭੀ ਉਸ ਦਾ ਆਪਣਾ ਹੀ) ਹੁਕਮ (ਜਗਤ ਵਿਚ ਵਰਤ ਰਿਹਾ) ਹੈ ॥੨੬॥
Raamkalee, Third Mehl, Anand ~ The Song Of Bliss: One Universal Creator God. By The Grace Of The True Guru: He Himself created Shiva and Shakti, mind and matter; the Creator subjects them to His Command. Enforcing His Order, He Himself sees all. How rare are those who, as Gurmukh, come to know Him. They break their bonds, and attain liberation; they enshrine the Shabad within their minds. Those whom the Lord Himself makes Gurmukh, lovingly focus their consciousness on the One Lord. Says Nanak, He Himself is the Creator; He Himself reveals the Hukam of His Command. ||26||