ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਭਾਰੀ ਮੀਂਹ ਦੌਰਾਨ ਫਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਸਾਹਮਣਾ ਕਰਨ ਵਾਲੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਦੁਖਦਾਈ ਹੈ ਕਿ ਕਿਵੇਂ ਇਨ੍ਹਾਂ ਬੇਮੌਸਮੀ ਬਾਰਸ਼ਾਂ ਨੇ ਸਾਡੇ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੈਂ ਪੰਜਾਬ ਸਰਕਾਰ ਨੂੰ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾਉਣ ਅਤੇ ਉਚਿਤ ਮੁਆਵਜ਼ਾ ਦੇਣ ਦੀ ਅਪੀਲ ਕਰਦਾ ਹਾਂ।
ਸਾਬਕਾ ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਸਰਕਾਰ ਵੱਲੋਂ ਐਲਾਨਿਆ 15,000 ਰੁਪਏ ਦਾ ਮੁਆਵਜ਼ਾ ਵੀ ਬਹੁਤ ਘੱਟ ਹੈ ਕਿਉਂਕਿ ਕਿਸਾਨਾਂ ਦਾ ਨੁਕਸਾਨ ਬਹੁਤ ਜ਼ਿਆਦਾ ਹੈ ਅਤੇ ਮੰਗ ਕੀਤੀ ਕਿ ਮੁਆਵਜ਼ਾ ਘੱਟੋ-ਘੱਟ 30,000 ਰੁਪਏ ਪ੍ਰਤੀ ਏਕੜ ਹੋਣਾ ਚਾਹੀਦਾ ਹੈ। ਖਰਾਬ ਫਸਲਾਂ ਨਾਲ ਕਿਸਾਨਾਂ ਨੂੰ ਬਹੁਤ ਭਾਰੀ ਨੁਕਸਾਨ ਪਹੁੰਚਿਆ ਹੈ ਜਿਸ ਨਾਲ ਉੁਨ੍ਹਾਂ ਦੀ ਪੈਦਾਵਾਰ ‘ਤੇ ਵੀ ਅਸਰ ਪਵੇਗਾ। ਕਿਸਾਨਾਂ ਦੀ ਆਮਦਨ ਵੀ ਪ੍ਰਭਾਵਿਤ ਹੋਵੇਗੀ ਜੋ ਕਿ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੇ ਹਨ।
ਦੱਸ ਦੇਈਏ ਕਿ 27 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਖਰਾਬ ਮੌਸਮ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੁਆਵਜ਼ੇ ਦੇ ਮਾਮਲੇ ‘ਤੇ ਚਰਚਾ ਕੀਤੀ। ਉੱਤਰੀ ਭਾਰਤ ਵਿੱਚ ਖਰਾਬ ਮੌਸਮ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਹੋਣ ਦੀ ਖਬਰ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ, ਜਿਸ ਤੋਂ ਬਾਅਦ ਕਿਸਾਨ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਪਤਨੀ-ਪੁੱਤ ਕ.ਤਲ ਮਾਮਲਾ, ਦੋਸ਼ੀ ASI ਨੇ ਖ਼ੁਦ ਨੂੰ ਮਾਰੀ ਗੋ.ਲੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਅਧਿਕਾਰੀਆਂ ਨਾਲ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਖੁਦ ਫਸਲੀ ਖੇਤਾਂ ਦਾ ਦੌਰਾ ਕੀਤਾ। ਫਸਲਾਂ ਦੇ ਮੁਲਾਂਕਣ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਸੀਐੱਮ ਮਾਨ ਨੇ ਕਿਹਾ ਕਿ ਅਸੀਂ ਪਿਛਲੀ ਸਰਕਾਰ ਦੇ ਮੁਆਵਜ਼ੇ ਦਾ ਤਰੀਕਾ ਬਦਲ ਦਿੱਤਾ ਹੈ ਅਤੇ ਹੁਣ ਪਿਛਲੀ ਸਰਕਾਰ ਦੇ ਉਲਟ, ਅਸੀਂ ਨਾ ਸਿਰਫ ਮੁਆਵਜ਼ੇ ਦਾ ਐਲਾਨ ਕਰਾਂਗੇ, ਬਲਕਿ ਦੇਵਾਂਗੇ। ਉਨ੍ਹਾਂ ਕਿਹਾ ਕਿ ਅਸੀਂ 54 ਜਾਂ 111 ਰੁਪਏ ਦੇ ਚੈੱਕ ਨਹੀਂ ਵੰਡਾਂਗੇ ਪਰ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਪਾਰਦਰਸ਼ੀ ਢੰਗ ਨਾਲ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: