ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਉਣ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦਾ ਦੌਰਾ ਸ਼ੁਰੂ ਕੀਤਾ ਹੈ। ਇਹ ਦੌਰਾ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਅਪ੍ਰੈਲ ਮਹੀਨੇ ਤੱਕ ਜਾਰੀ ਰਹੇਗਾ।
ਬੈਂਸ 4 ਅਪ੍ਰੈਲ 2023 ਨੂੰ ਫਾਜ਼ਿਲਕਾ ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕਰਨਗੇ ਅਤੇ 5 ਅਪ੍ਰੈਲ ਨੂੰ ਫਿਰੋਜ਼ਪੁਰ, 6 ਅਪ੍ਰੈਲ ਨੂੰ ਰੋਪੜ ਅਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮ੍ਰਿਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ ਨੂੰ ਜਲੰਧਰ, 17 ਅਪ੍ਰੈਲ ਨੂੰ ਫਤਿਹਗੜ੍ਹ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਦੇ ਸਕੂਲਾਂ ਦਾ ਨਿਰੀਖਣ ਕਰਨਗੇ ।
ਇਹ ਵੀ ਪੜ੍ਹੋ : ਸਾਬਕਾ CM ਕੈਪਟਨ ਦੀ ਮੰਗ-‘ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਮਾਂਬੱਧ ਰਾਹਤ ਦੇਵੇ ਪੰਜਾਬ ਸਰਕਾਰ’
ਇਸ ਦੌਰੇ ਦੌਰਾਨ ਸ੍ਰੀ ਬੈਂਸ ਨਵੇਂ ਦਾਖ਼ਲਿਆਂ, ਕਿਤਾਬਾਂ, ਵਰਦੀਆਂ ਅਤੇ ਸਕੂਲਾਂ ਦੇ ਮੁੱਢਲੇ ਢਾਂਚੇ ਬਾਰੇ ਜਾਣਕਾਰੀ ਹਾਸਲ ਕਰਨਗੇ। ਆਪਣੇ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਜ਼ਮੀਨੀ ਲੋੜ ਨੂੰ ਸਮਝ ਕੇ ਇਸ ਨੂੰ ਬਿਹਤਰ ਬਣਾਉਣ ਲਈ ਨੀਤੀ ਬਣਾਈ ਜਾ ਸਕਦੀ ਹੈ, ਜਿਸ ਲਈ ਇਹ ਦੌਰਾ ਬਹੁਤ ਜ਼ਰੂਰੀ ਹੈ |
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਹੈ, ਜਿਸ ਨੂੰ ਪੂਰਾ ਕਰਨ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਵੀਡੀਓ ਲਈ ਕਲਿੱਕ ਕਰੋ -: