ਹਰਿਆਣਾ ਦੇ ਅੰਬਾਲਾ ‘ਚ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਸਮੇਤ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮੱਧ ਪ੍ਰਦੇਸ਼ ਦੇ ਧਾਰੂਲਾਲ ਮੇਘਵਾਲ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ 1 ਕਿਲੋ ਅਫੀਮ ਬਰਾਮਦ ਕੀਤੀ ਹੈ।
ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਡੂੰਘਾਈ ਨਾਲ ਪੁੱਛਗਿੱਛ ਲਈ ਰਿਮਾਂਡ ’ਤੇ ਲਵੇਗੀ। ਪੁਲਿਸ ਅਨੁਸਾਰ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਬੀਤੀ ਦੇਰ ਰਾਤ ਕਾਲਕਾ ਚੌਕ ਨੇੜੇ ਗਸ਼ਤ ’ਤੇ ਸੀ। ਇਸੇ ਦੌਰਾਨ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਮੱਧ ਪ੍ਰਦੇਸ਼ ਦੇ ਮੰਦਸੌਰ ਜ਼ਿਲ੍ਹੇ ਦਾ ਰਹਿਣ ਵਾਲਾ ਧਾਰੀ ਲਾਲ ਅਫੀਮ ਵੇਚਣ ਦਾ ਧੰਦਾ ਕਰਦਾ ਹੈ। ਮੁਲਜ਼ਮ ਅਫ਼ੀਮ ਵੇਚਣ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਤੋਂ ਨਵੀਂ ਅਨਾਜ ਮੰਡੀ ਵੱਲ ਪੈਦਲ ਆਉਂਦਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਪੁਲਿਸ ਨੇ ਪੁਰਾਣੀ ਘਾਸ ਮੰਡੀ ਚੌਕ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਕੁਝ ਦੇਰ ਬਾਅਦ ਨਵੀਂ ਦਾਣਾ ਮੰਡੀ ਵੱਲੋਂ ਇੱਕ ਨੌਜਵਾਨ ਆਉਂਦਾ ਦੇਖਿਆ ਗਿਆ। ਨੌਜਵਾਨ ਨੇ ਹੱਥ ਵਿੱਚ ਕਾਲੇ ਰੰਗ ਦਾ ਪੋਲੀਥੀਨ ਫੜਿਆ ਹੋਇਆ ਸੀ। ਪੁਲਿਸ ਨੇ ਮੁਖ਼ਬਰ ਦੇ ਇਸ਼ਾਰੇ ‘ਤੇ ਮੁਲਜ਼ਮ ਨੂੰ ਕਾਬੂ ਕਰ ਲਿਆ।
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੀ ਪਛਾਣ ਧਾਰੀ ਲਾਲ ਮੇਘਵਾਲ ਵਾਸੀ ਪਿੰਡ ਸਪਾਨੀਆ, ਮੱਧ ਪ੍ਰਦੇਸ਼ ਵਜੋਂ ਦੱਸੀ। ਪੁਲਿਸ ਨੇ ਡਿਊਟੀ ਮੈਜਿਸਟਰੇਟ ਅੱਗੇ ਤਲਾਸ਼ੀ ਲਈ ਤਾਂ ਮੁਲਜ਼ਮ ਦੇ ਕਬਜ਼ੇ ਵਿੱਚੋਂ 1 ਕਿਲੋ ਅਫੀਮ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਅੰਬਾਲਾ ਸਿਟੀ ਪੁਲਿਸ ਸਟੇਸ਼ਨ ਵਿੱਚ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।