ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ। ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਮਾਨ ਪੰਜਾਬ ਵਾਸੀਆਂ ਨੂੰ ਰਾਹਤ ਭਰੀ ਖਬਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ਵਿੱਚ ਹੈ, ਕੋਈ ਵੀ ਮਰੀਜ਼ ਵੈਂਟੀਲੇਟਰ ‘ਤੇ ਨਹੀਂ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ਹਸਪਤਾਲਾਂ ਵਿੱਚ ਸਾਰੀਆਂ ਮੈਡੀਕਲ ਸਹੂਲਤਾਂ, ਦਵਾਈਆਂ, ਆਕਸੀਜਨ ਵਗੈਰਾ ਦਾ ਪੂਰਾ ਪ੍ਰਬੰਧ ਹੈ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਾਂ। ਉਨ੍ਹਾਂ ਕਿਹਾ ਕਿ ਮੈਂ ਲਗਾਤਾਰ ਸਿਹਤ ਮੰਤਰਾਲੇ ਨਾਲ ਸੰਪਰਕ ਵਿੱਚ ਹਾਂ। ਖੁਸ਼ ਰਹੋ… ਤੰਦਰੁਸਤ ਰਹੋ…।
ਦੱਸ ਦੇਈਏ ਕਿ ਦੇਸ਼ ਵਿੱਚ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਅਲਰਟ ਮੋਡ ‘ਤੇ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੀ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰਨਗੇ। ਸਿਹਤ ਮੰਤਰੀ ਦੀ ਇਹ ਮੀਟਿੰਗ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਹੋਵੇਗੀ।
ਰਾਜਾਂ ਦੇ ਸਿਹਤ ਮੰਤਰੀ ਇਸ ਵਿੱਚ ਹਿੱਸਾ ਲੈਣਗੇ। ਇਸ ਬੈਠਕ ‘ਚ ਕੋਰੋਨਾ ਦੀ ਸਥਿਤੀ, ਇਸ ਦੀ ਸਥਿਤੀ ਅਤੇ ਸੂਬਾ ਸਰਕਾਰਾਂ ਦੀਆਂ ਤਿਆਰੀਆਂ ‘ਤੇ ਚਰਚਾ ਹੋਵੇਗੀ। ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਕਈ ਰਾਜਾਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਕੇਂਦਰ ਸਰਕਾਰ ਅਲਰਟ ਮੋਡ ਵਿੱਚ ਹੈ।
ਇਹ ਵੀ ਪੜ੍ਹੋ : ਦਿੱਲੀ ਪਹੁੰਚੇ ਨਵਜੋਤ ਸਿੱਧੂ, ਰਾਹੁਲ ਨੂੰ ਮੇਂਟੋਰ ਤੇ ਪ੍ਰਿਯੰਕਾ ਨੂੰ ਦੱਸਿਆ ਫਿਲਾਸਫਰ-ਗਾਈਡ
ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ 5,335 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਸੰਕਰਮਿਤ ਲੋਕਾਂ ਦੀ ਗਿਣਤੀ 4,47,39,054 ਹੋ ਗਈ ਹੈ। ਇਹ ਪਿਛਲੇ 195 ਦਿਨਾਂ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਗਏ ਕੇਸਾਂ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 25,587 ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: