ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਆਪਣੇ ਨਾਂ ਇੱਕ ਹੋਰ ਪ੍ਰਾਪਤੀ ਕੀਤੀ ਹੈ। ਸੂਬੇ ਦੇ ਸਮੁੱਚੇ ਪਿੰਡਾਂ ਦੇ ਸਾਰੇ ਘਰਾਂ ਨੂੰ ਪਾਈਪਲਾਈਨ ਰਾਹੀਂ ਪਾਣੀ ਦੀ ਸਪਲਾਈ ਸਬੰਧੀ ਟੀਚਾ ਪ੍ਰਾਪਤ ਕਰ ਲਿਆ ਹੈ, ਜਿਸ ‘ਤੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਵਲੋਂ ਪੰਜਾਬ ਨੂੰ 100 ਫੀਸਦੀ ਸਰਟੀਫਾਈ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਕੇਂਦਰ ਸਰਕਾਰ ਵੱਲੋਂ ਆਰੰਭ ਕੀਤਾ ਗਿਆ ਦੇਸ਼ ਵਿਆਪੀ ਪ੍ਰੋਗਰਾਮ ਹੈ, ਜਿਸ ਦੇ ਅਧੀਨ 2024 ਤੱਕ ਸਮੂਹ ਰਾਜਾਂ ਦੇ ਹਰ ਘਰ ਦੇ ਵਿੱਚ ਪਾਈਪ ਰਾਹੀਂ ਪਾਣੀ ਸਪਲਾਈ ਦਿੱਤੀ ਜਾਣੀ ਹੈ ਅਤੇ ਪੰਜਾਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਇਹ ਮੀਲ ਪੱਥਰ ਮਾਰਚ 2023 ਵਿੱਚ ਪ੍ਰਾਪਤ ਕਰਕੇ ਦੇਸ਼ ਦਾ ਛੇਵਾਂ ਰਾਜ ਹੋਣ ਦਾ ਰੁਤਬਾ ਪ੍ਰਾਪਤ ਕਰ ਲਿਆ ਹੈ।
ਇਸ ਮੌਕੇ ਜਿੰਪਾ ਨੇ ਜਲ ਜੀਵਨ ਮਿਸ਼ਨ ਨੂੰ ਲਾਗੂ ਕਰਨ ਲਈ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਜਲ ਸ਼ਕਤੀ ਮੰਤਰੀ ਦਾ ਉਨ੍ਹਾਂ ਦੀ ਯੋਗ ਅਗਵਾਈ ਅਤੇ ਸਮੱਰਥਨ ਲਈ ਧੰਨਵਾਦ ਕੀਤਾ। ਦੱਸ ਦੇਈਏ ਕਿ ਪੰਜਾਬ ਦੇ ਸਾਰੇ 11,900 ਪਿੰਡਾਂ ਦੀ ਸਰਟੀਫਿਕੇਸ਼ਨ ਦੀ ਕਾਪੀ ਭਾਰਤ ਸਰਕਾਰ ਦੇ ਪੋਰਟਲ ‘ਤੇ 6 ਅਪ੍ਰੈਲ, 2023 ਨੂੰ ਅਪਲੋਡ ਹੋਣ ਤੋਂ ਬਾਅਦ ਪੰਜਾਬ ‘ਹਰ ਘਰ ਜਲ ਸਰਟੀਫਾਈਡ’ ਰਾਜ ਬਣ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਰਾਹਤ ਭਰੀ ਖ਼ਬਰ, CM ਮਾਨ ਬੋਲੇ- ‘ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ‘ਚ’
ਜਿੰਪਾ ਨੇ ਦੱਸਿਆ ਕਿ ਪਿੰਡਾਂ ਵਿੱਚ ਜਲ ਸਪਲਾਈ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵੱਖ-ਵੱਖ ਸਕੀਮਾਂ ਰਾਹੀਂ ਪਾਣੀ ਦੀ ਉਪਲੱਬਧਤਾ ਅਤੇ ਗੁਣਵੱਤਾ ਦਾ ਸੰਪੂਰਨ ਧਿਆਨ ਰੱਖਦੇ ਹੋਏ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਪਾਣੀ ਰਾਹੀਂ ਹੋਣ ਵਾਲੀਆਂ ਬੀਮਾਰੀਆਂ ਤੋਂ ਛੁਟਕਾਰਾ ਮਿਲ ਸਕੇ।
ਵੀਡੀਓ ਲਈ ਕਲਿੱਕ ਕਰੋ -: