ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਇਸੇ ਦੇ ਮੱਦੇਨਜ਼ਰ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਉਕਤ ਹੁਕਮ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਵੱਲੋਂ ਜਾਰੀ ਕੀਤੇ ਗਏ ਹਨ।
ਡੀਜੀਪੀ ਨੇ ਸਾਰੇ ਪੁਲਿਸ ਦਫਤਰਾਂ ਦੇ ਮੁਖੀਆਂ ਨੂੰ ਮੈਸੇਜ ਦੇ ਕੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰਨ ਨੂੰ ਕਿਹਾ ਹੈ। ਉਨ੍ਹਾਂ ਮੁਲਾਜ਼ਮ ਦੀ ਕੋਈ ਵੀ ਨਵੀਂ ਛੁੱਟੀ ਮਨਜੂਰ ਨਾ ਕਰਨ ਤੇ ਇਸ ਦੇ ਨਾਲ ਹੀ ਪਹਿਲਾਂ ਤੋਂ ਮਨਜ਼ੂਰ ਛੁੱਟੀਆਂ ਨੂੰ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 12 ਤੋਂ 15 ਅਪ੍ਰੈਲ ਤੱਕ ਵਿਸਾਖੀ ਸਮਾਗਮ ਉਲੀਕਣ ਤਹਿਤ ਕੀਤੀ ਗਈ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨੂੰ ਵਿਸਾਖੀ ਮੌਕੇ ਸਰਬਤ ਖਾਲਸਾ ਬੁਲਾਉਣ ਦੀ ਅਪੀਲ ਕੀਤੀ ਗਈ ਸੀ। ਜਦੋਂ ਕਿ ਜਥੇਦਾਰ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 12 ਤੋਂ 15 ਅਪ੍ਰੈਲ ਤੱਕ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ।
ਇਹ ਵੀ ਪੜ੍ਹੋ : ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਕਪੂਰਥਲਾ ਦੇ ਨੌਜਵਾਨ ਦੀ ਮੌ.ਤ, 5 ਸਾਲ ਪਹਿਲਾਂ ਗਿਆ ਸੀ ਵਿਦੇਸ਼
ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਅੱਜ ਪੰਜਾਬ ਦੇ ਮੌਜੂਦਾ ਹਾਲਾਤ ਉਤੇ ਵਿਚਾਰ-ਚਰਚਾ ਕਰਨ ਲਈ ਮੀਟਿੰਗ ਵੀ ਸੱਦੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: