ਲੁਧਿਆਣਾ ਦੇ ਪਿੰਡ ਕੱਦੋਂ ਦੇ ਸਰਪੰਚ ਨੂੰ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਬਰਖਾਸਤ ਕਰ ਦਿੱਤਾ ਹੈ। ਸਰਪੰਚ ਦਾ ਦੋਸ਼ ਹੈ ਕਿ ਉਸ ਨੇ ਪਿੰਡ ਕੱਦੋਂ ਵਿਚ ਪੂਰੀ ਤਰ੍ਹਾਂ ਵਿਕਸਿਤ ਦਰੱਖਤਾਂ ਨੂੰ ਕਟਵਾਇਆ ਹੈ।ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਨੂੰ ਵਿਭਾਗ ਨੇ ਹੁਕਮ ਦਿੱਤੇ ਹਨ ਕਿ ਉਹ ਸਰਪੰਚ ਤੋਂ ਪੰਚਾਇਤ ਦੀ ਸਾਰੀ ਜਾਇਦਾਦ ਤੇ ਬੈਂਕ ਖਾਤੇ ਨੂੰ ਜ਼ਬਤ ਕਰਕੇ ਸਰਬ ਸੰਮਤੀ ਨਾਲ ਚੁਣੇ ਗਏ ਪੰਚਾਇਤ ਮੈਂਬਰ ਨੂੰ ਸੌਂਪ ਦੇਣ।
ਕੱਦੋਂ ਪਿੰਡ ਦੇ ਸਰਪੰਚ ਪਰਮਿੰਦਰ ਸਿੰਘ ਨੂੰ ਵਿਭਾਗ ਦੇ ਸਾਹਮਣੇ ਜਵਾਬ ਦਰਜ ਕਰਨ ਦਾ ਮੌਕਾ ਦਿੱਤਾ ਗਿਆ ਸੀ ਪਰ ਵਿਭਾਗ ਉਨ੍ਹਾਂ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੋਇਆ ਜਿਸ ਦੇ ਬਾਅਦ 31 ਮਾਰਚ ਨੂੰ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ ਨੇ ਉਨ੍ਹਾਂ ਨੂੰ ਬਰਖਾਸਤ ਕਰਨ ਦਾ ਹੁਕਮ ਦੇ ਦਿੱਤਾ।
ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਕਿ ਸਰਪੰਚ ਨੇ ਗ੍ਰੀਨ ਟ੍ਰਿਬਊਨਲ ਵੱਲੋਂ ਦਰੱਖਤਾਂ ਦੀ ਕਟਾਈ ‘ਤੇ ਰੋਕ ਦੇ ਬਾਵਜੂਦ ਪੰਚਾਇਤ ਦੀ ਜ਼ਮੀਨ ‘ਤੇ ਉੱਗੇ ਵਿਕਸਿਤ ਦਰੱਖਤਾਂ ਨੂੰ ਕੱਟ ਦਿੱਤਾ ਹੈ। ਸਰਪੰਚ ਨੂੰ ਨੋਟਿਸ ਮਿਲਣ ਦੇ 15 ਦਿਨਾਂ ਦੇ ਅੰਦਰ ਜਵਾਬ ਦਾਖਲ ਕਰਨ ਲਈ 23 ਦਸੰਬਰ 2022 ਨੂੰ ਤਲਬ ਕੀਤਾ ਗਿਆ ਸੀ ਪਰ ਕੋਈ ਫਾਇਦਾ ਨਹੀਂ ਹੋਇਆ।
ਇਹ ਵੀ ਪੜ੍ਹੋ : ਕੈਨੇਡਾ ਨੇ ਖੋਲ੍ਹੇ ਨਾਬਾਲਗ ਬੱਚਿਆਂ ਲਈ ਮਾਈਨਰ ਸਟੱਡੀ ਵੀਜ਼ਾ, ਕਰੋ ਅਪਲਾਈ 9501720202
13 ਮਾਰਚ ਨੂੰ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਇਕ ਹੋਰ ਮੌਕਾ ਦਿੱਤਾ ਗਿਆ। ਸਰਪੰਚ ਇਕ ਵਕੀਲ ਦੇ ਨਾਲ ਵਿਭਾਗ ਸਾਹਮਣੇ ਪੇਸ਼ ਹੋਏ ਪਰ ਵਿਭਾਗ ਉਨ੍ਹਾਂ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੋਇਆ। ਪਿਛਲੇ 6 ਦਿਨਾਂ ਵਿਚ ਇਹ ਦੂਜੀ ਘਟਨਾ ਹੈ ਜਦੋਂ ਕਿਸੇ ਸਰਪੰਚ ਨੂੰ ਬਰਖਾਸਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: