ਪੰਜਾਬ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ‘ਤੇ ਕਾਬੂ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿਹਤ ਵਿਭਾਗ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਦੁਪਹਿਰ ਦੇ ਕਰੀਬ ਹੋਵੇਗੀ। ਕੋਰੋਨਾ ਸੰਕਰਮਣ ਦੀ ਗਤੀ ਨੂੰ ਘੱਟ ਕਰਨ ਦੇ ਯਤਨਾਂ ਸਮੇਤ ਬਚਾਅ ਉਪਾਵਾਂ ਦੀ ਸਮੀਖਿਆ ਕੀਤੀ ਜਾਵੇਗੀ।
ਗੌਰਤਲਬ ਹੈ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਦੁੱਗਣੇ ਹੋ ਗਏ ਹਨ। ਜਦਕਿ ਪਿਛਲੇ 24 ਘੰਟਿਆਂ ‘ਚ 100 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਪੰਜਾਬ ‘ਚ ਲਗਾਤਾਰ ਦੂਜੇ ਦਿਨ ਕੋਰੋਨਾ ਮਰੀਜ਼ ਦੀ ਮੌਤ ਹੋਣ ਨਾਲ ਅਪ੍ਰੈਲ ਮਹੀਨੇ ‘ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 4 ਹੋ ਗਈ ਹੈ। ਇਹ ਆਮ ਲੋਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਲਈ ਵੀ ਚੁਣੌਤੀ ਬਣ ਗਿਆ ਹੈ। ਇਹੀ ਕਾਰਨ ਹੈ ਕਿ ਸੀਐਮ ਮਾਨ ਨੂੰ ਸਿਹਤ ਵਿਭਾਗ ਨਾਲ ਮੀਟਿੰਗ ਕਰਕੇ ਮੰਥਨ ਕਰਨਾ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਹਾਲਾਂਕਿ, ਸੀਐਮ ਮਾਨ ਨੇ 6 ਅਪ੍ਰੈਲ ਨੂੰ ਟਵੀਟ ਕਰਕੇ ਦਾਅਵਾ ਕੀਤਾ ਸੀ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮਰੀਜ਼ ਵੈਂਟੀਲੇਟਰ ‘ਤੇ ਨਹੀਂ ਹੈ। ਪਰ ਇਨਫੈਕਸ਼ਨ ਦਰ ਵਧਣ ਕਾਰਨ ਸਥਿਤੀ ਉਲਟ ਹੁੰਦੀ ਜਾ ਰਹੀ ਹੈ।