ਹਰ ਸਾਲ ਵਾਂਗ ਇਸ ਸਾਲ ਵੀ ਖਾਲਸਾ ਪੰਥ ਦਾ ਸਾਜਨਾ ਦਿਵਸ 14 ਅਪ੍ਰੈਲ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ। ਭਾਰਤ ਦੇ ਸਿੱਖ ਸ਼ਰਧਾਲੂ ਲਈ ਇਨ੍ਹਾਂ ਮੌਕਿਆਂ ‘ਤੇ ਪਾਕਿਸਤਾਨ ਵਿੱਚ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਚਾਹਤ ਰਹਿੰਦੀ ਹੈ। ਇਸ ਮੌਕੇ ‘ਤੇ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਵਿਸਾਖੀ ਮੌਕੇ ‘ਤੇ 2856 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਇਹ ਲੋਕ 9 ਅਪ੍ਰੈਲ ਤੋਂ 18 ਅਪ੍ਰੈਲ ਤੱਕ ਪਾਕਿਸਤਾਨ ‘ਚ ਹੋਣ ਵਾਲੇ ਸਾਲਾਨਾ ਤਿਉਹਾਰ ‘ਚ ਹਿੱਸਾ ਲੈਣਗੇ।
ਪਾਕਿਸਤਾਨ ਹਾਈ ਕਮਿਸ਼ਨ ਦੇ ਚਾਰਜ ਡੀ ਅਫੇਅਰਜ਼ ਆਫਤਾਬ ਹਸਨ ਖਾਨ ਨੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ ਅਤੇ ਕਿਹਾ, “ਤੀਰਥ ਯਾਤਰੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਅਤੇ ਉਨ੍ਹਾਂ ਦੀ ਇੱਕ ਫਲਦਾਇਕ ਅਤੇ ਸੰਪੂਰਨ ਯਾਤਰਾ ਦੀ ਕਾਮਨਾ ਕਰਦਾ ਹਾਂ।” ਪਾਕਿਸਤਾਨ ਧਾਰਮਿਕ ਸਥਾਨਾਂ ਦੀ ਸੁਰੱਖਿਆ ਕਰਨ ਅਤੇ ਪ੍ਰਦਾਨ ਕਰਨ ਵਿੱਚ ਬਹੁਤ ਮਾਣ ਮਹਿਸੂਸ ਕਰਦਾ ਹੈ। ਇਹ ਵੀਜ਼ਾ 1974 ਵਿੱਚ ਧਾਰਮਿਕ ਤੀਰਥ ਯਾਤਰਾ ਲਈ ਪਾਕਿਸਤਾਨ-ਭਾਰਤ ਪ੍ਰੋਟੋਕੋਲ ਦੇ ਤਹਿਤ ਕਵਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬੈਠਕਾਂ ਕੱਢਦਿਆਂ ਖਤਰਨਾਕ ਗੈਂਗਸਟਰ ਦਾ ਵੀਡੀਓ ਆਇਆ ਸਾਹਮਣੇ, ਕੰਨ ਫੜ ਗੁਨਾਹਾਂ ਦੀ ਮੰਗ ਰਿਹਾ ਮੁਆਫ਼ੀ
ਇਸ ਤੋਂ ਪਹਿਲਾਂ ਪਿਛਲੇ ਸਾਲ ਗੁਰੂ ਨਾਨਕ ਜਯੰਤੀ ਮੌਕੇ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਨੇ ਵੀਜ਼ੇ ਲਈ ਅਪਲਾਈ ਕੀਤਾ ਸੀ। ਪਾਕਿਸਤਾਨੀ ਅਧਿਕਾਰੀਆਂ ਨੇ ਨਨਕਾਣਾ ਸਾਹਿਬ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂਆਂ ਦੇ 1496 ਵਿੱਚੋਂ 586 ਵੀਜ਼ੇ ਰੱਦ ਕਰ ਦਿੱਤੇ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਨਕਾਣਾ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ 1496 ਵੀਜ਼ਾ ਅਰਜ਼ੀਆਂ ਦਿੱਤੀਆਂ ਸਨ, ਜਿਨ੍ਹਾਂ ਵਿੱਚੋਂ ਸਿਰਫ਼ 910 ਨੂੰ ਹੀ ਮਨਜ਼ੂਰੀ ਦਿੱਤੀ ਗਈ ਸੀ। 910 ਸ਼ਰਧਾਲੂਆਂ ਦੇ ਵੀਜ਼ੇ ਦੀ ਵੈਧਤਾ ਸਿਰਫ਼ 10 ਦਿਨਾਂ ਲਈ ਸੀ।
ਵੀਡੀਓ ਲਈ ਕਲਿੱਕ ਕਰੋ -: