ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵੀ ਆਪ ਸਰਕਾਰ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਕੜੀ ਵਿੱਚ ਸੀ.ਐੱਮ. ਮਾਨ ਨੇ ਅੱਜ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਸੂਬੇ ਵਿੱਚ ਹਾਈ ਟੈੱਕ ਸੈਂਟਰ ਖੋਲ੍ਹਣ ਦਾ ਐਲਾਨ ਕੀਤਾ, ਜਿਸ ਵਿੱਚ ਨੌਜਵਾਨਾਵਾਂ ਨੂੰ ਮੁਫਤ ਕੋਚਿੰਗ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ 10 ਹਾਈ-ਟੈਕ ਸੈਂਟਰ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ‘ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਉੱਚ ਅਹੁਦਿਆਂ ‘ਤੇ ਕਾਬਜ਼ ਹੋਣ ਨਾ ਕਿ ਜੇਲ੍ਹਾਂ ਵਿੱਚ ਕਿਸੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਨੌਜਵਾਨਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀ ਅਸੀਮ ਊਰਜਾ ਨੂੰ ਹਾਂਪੱਖੀ ਦਿਸ਼ਾ ਵਿੱਚ ਚਲਾਉਣ ਲਈ ਕਈ ਨਵੀਆਂ ਯੋਜਨਾਵਾਂ ਸ਼ੁਰੂ ਕਰਨ ਦਾ ਐਲਾਨ ਕੀਤਾ। ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਕਈ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਵਿਆਜ ਮੁਕਤ ਕਰਜ਼ਾ ਮੁਹੱਈਆ ਕਰਵਾਉਣ ਲਈ ਜਲਦੀ ਹੀ ਇੱਕ ਸਕੀਮ ਸ਼ੁਰੂ ਕਰੇਗੀ।
ਸੀ.ਐੱਮ. ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਉਹ ਨੌਜਵਾਨਾਂ ਨਾਲ ਸਿੱਧੀ ਗੱਲਬਾਤ ਲਈ ਮਹੀਨੇ ਵਿੱਚ ਦੋ ਵਾਰ ‘ਨੌਜਵਾਨ ਸਭਾ’ ਮੀਟਿੰਗਾਂ ਕਰਨਗੇ।
ਇਹ ਵੀ ਪੜ੍ਹੋ : ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ, ਪਾਕਿਸਤਾਨ ‘ਚ ਗੁਰਧਾਮਾਂ ਦੇ ਦਰਸ਼ਨਾਂ ਲਈ 2856 ਵੀਜ਼ੇ ਜਾਰੀ
ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮਕਸਦ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ ਅਤੇ ਉਨ੍ਹਾਂ ਦੀ ਫੀਡਬੈਕ ਅਤੇ ਸੁਝਾਅ ਪ੍ਰਾਪਤ ਕਰਨਾ ਹੈ ਤਾਂ ਜੋ ਸਰਕਾਰ ਉਨ੍ਹਾਂ ਲਈ ਨਵੇਂ ਕਾਰੋਬਾਰ ਸ਼ੁਰੂ ਕਰਨ ਅਤੇ ਹੋਰ ਨਿਵੇਕਲੇ ਪਹਿਲਕਦਮੀਆਂ ਕਰਨ ਲਈ ਢੁਕਵੀਆਂ ਨੀਤੀਆਂ ਤਿਆਰ ਕਰ ਸਕੇ।
ਸੀ.ਐੱਮ. ਮਾਨ ਨੇ ਕਿਹਾ ਕਿ ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਨੂੰ ਹੁਲਾਰਾ ਦੇਣ ਲਈ ਹਰ 15 ਦਿਨਾਂ ਬਾਅਦ ਨੌਜਵਾਨਾਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਸੁਝਾਅ ਲਏ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: