ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਤੜਕੇ ਇੱਕ ਪਲਾਸਟਿਕ ਦੇ ਗੋਦਾਮ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਦਰਜਨ ਤੋਂ ਵੱਧ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨ ਲੱਗੇ।
ਫਾਇਰ ਵਿਭਾਗ ਨੂੰ ਸ਼ਨੀਵਾਰ ਤੜਕੇ 1.24 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਅੱਗ ‘ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਫਾਇਰ ਕਰਮੀਆਂ ਵੱਲੋਂ ਲਗਾਤਾਰ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਜੁਲਾਈ 2021 ਵਿੱਚ ਵੀ ਦਿੱਲੀ ਦੇ ਟਿੱਕਰੀ ਇਲਾਕੇ ਦੇ ਇਸੇ ਪੀਵੀਸੀ ਮਾਰਕੀਟ ਵਿੱਚ ਭਿਆਨਕ ਅੱਗ ਲੱਗੀ ਸੀ।ਇਸ ਅੱਗ ਦੀ ਲਪੇਟ ਵਿੱਚ ਕਈ ਦੁਕਾਨਾਂ ਆ ਗਈਆਂ ਸਨ। ਇਸ ਵਿੱਚ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਹਾਦਸੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ ਸੀ।