ਅੰਮ੍ਰਿਤਸਰ ਵਿਚ ਬੀਤੇ ਦਿਨੀਂ 6ਵੀਂ ਕਲਾਸ ਦੇ ਇਕ ਵਿਦਿਆਰਥੀ ਨੇ ਸਕੂਲ ਵਿਚ ਹੀ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ ਤੇ ਉਸ ਨੂੰ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿਥੇ ਅੱਜ ਉਸ ਦੀ ਮੌ.ਤ ਹੋਣ ਦੀ ਪੁਸ਼ਟੀ ਹੋਈ ਹੈ।
ਮ੍ਰਿਤਕ ਦੀ ਪਛਾਣ ਅਨੁਰਾਗ ਵਜੋਂ ਹੋਈ ਹੈ। ਅਨੁਰਾਗ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਬੱਚਾ ਕੱਲ੍ਹ ਸਕੂਲ ਗਿਆ ਸੀ ਅਤੇ ਸਕੂਲ ਜਾਣ ਤੋਂ ਡੇਢ ਘੰਟੇ ਬਾਅਦ ਉਸ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਬੱਚੇ ਦੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਉਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: