ਸੰਗਰੂਰ ਵਿਚ ਤਿੰਨ ਮਜ਼ਦੂਰਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ। ਤਿੰਨੋਂ ਮਜ਼ਦੂਰ ਪਿੰਡ ਨਮੋਲ ਦੇ ਰਹਿਣ ਵਾਲੇ ਹਨ। ਰਾਤ ਨੂੰ ਤਿੰਨਾਂ ਨੇ ਇਕੱਠੇ ਇਕੋ ਹੀ ਜਗ੍ਹਾ ਤੋਂ ਸ਼ਰਾਬ ਪੀਤੀ ਸੀ। ਦੇਰ ਰਾਤ ਸ਼ਰਾਬ ਪੀ ਕੇ ਉਹ ਘਰ ‘ਤੇ ਹੀ ਸੌਂ ਗਏ। ਜਦੋਂ ਉਹ ਸਵੇਰੇ ਨਹੀਂ ਉਠੇ ਤਾਂ ਪਰਿਵਾਰ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਬਾਅਦ ਵਿਚ ਪਤਾ ਲੱਗਾ ਕਿ ਉਨ੍ਹਾਂ ਦੀ ਮੌਤ ਹੋ ਗਈ ਹੈ।
ਮ੍ਰਿਤਕਾਂ ਦੀ ਪਛਾਣ ਗੁਰਮੇਲ ਸਿੰਘ, ਗੁਰਤੇਜ ਸਿੰਘ ਤੇ ਚਮਕੌਰ ਸਿੰਘ ਵਜੋਂ ਹੋਈ ਹੈ। ਚਮਕੌਰ ਸਿੰਘ ਦੀ ਪਤਨੀ ਦਾ ਰਹਿਣਾ ਹੈ ਕਿ ਉਸ ਦਾ ਪਤੀ ਰੋਜ਼ ਸ਼ਰਾਬ ਪੀ ਕੇ ਆਉਂਦਾ ਸੀ ਤੇ ਸੌਂ ਜਾਂਦਾ ਸੀ। ਅੱਜ ਸਵੇਰੇ ਉਹ ਕਾਫੀ ਦੇਰ ਤੱਕ ਨਹੀਂ ਉਠਿਆ ਤਾਂ ਉਸ ਨੇ ਚਾਦਰ ਚੁੱਕ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਚਮਕੌਰ ਸਿੰਘ ਦੀ ਪਤਨੀ ਨੇ ਦੱਸਿਆ ਕਿਉਸ ਦੇ ਘਰ ਵਿਚ ਕਮਾਉਣ ਵਾਲਾ ਇਕੱਲਾ ਉਹੀ ਸੀ।
ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਪਿੰਡ ਵਿਚ ਕਾਫੀ ਸਮੇਂ ਤੋਂ ਨਕਲੀ ਸ਼ਰਾਬ ਦਾ ਕੰਮ ਚੱਲ ਰਿਹਾ ਹੈ ਤੇ ਇਨ੍ਹਾਂ ਮਜ਼ਦੂਰਾਂ ਦੀ ਮੌਤ ਵੀ ਉਸੇ ਨਕਲੀ ਸ਼ਰਾਬ ਦੀ ਵਜ੍ਹਾ ਨਾਲ ਹੋਈ ਹੈ। ਪ੍ਰਸ਼ਾਸਨ ‘ਤੇ ਦੋਸ਼ ਲਗਾਉਂਦੇ ਹੋਏ ਲੋਕਾਂ ਨੇ ਕਿਹਾ ਕਿ ਨਾ ਤਾਂ ਪ੍ਰਸ਼ਾਸਨ ਨਸ਼ੇ ਨੂੰ ਲੈ ਕੇ ਅਲਰਟ ਹੈ ਤੇ ਨਾ ਹੀ ਨਕਲੀ ਸ਼ਰਾਬ ਵੇਚਣ ਵਾਲਿਆਂ ‘ਤੇ ਕੋਈ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਲੋਕਾਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਵੀ ਦਿੱਤੀ ਕਿ ਜੇਕਰ ਨਕਲੀ ਸ਼ਰਾਬ ਵਾਲਿਆਂ ‘ਤੇ ਕਾਰਵਾਈ ਨਾ ਕੀਤੀ ਗਈ ਤਾਂ ਪੂਰੇ ਪਿੰਡ ਵੱਲੋਂ ਇਸ ਮਾਮਲੇ ਨੂੰ ਲੈ ਕੇ ਸੰਘਰਸ਼ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਤੇਲੰਗਾਨਾ ‘ਚ ਵੰਦੇ ਭਾਰਤ ਟ੍ਰੇਨ ਨੂੰ ਦਿੱਤੀ ਹਰੀ ਝੰਡੀ, ਸਿਕੰਦਰਾ-ਕੋਇੰਬਟੂਰ ‘ਚ ਘਟੇਗੀ ਦੂਰੀ
ਥਾਣਾ ਚੀਮਾ ਦੇ ਐੱਸਐੱਚਓ ਲਖਬੀਰ ਸਿੰਘ ਨੇ ਦੱਸਿਆ ਕਿ ਸਵੇਰੇ ਨਮੋਲ ਪਿੰਡ ਦੇ ਸਰਪੰਚ ਦਾ ਫੋਨ ਆਇਆ ਸੀ ਜਿਸ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ 3 ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਮੌਕੇ ‘ਤੇ ਜਾ ਕੇ ਦੇਖਿਆ ਤਾਂ ਤਿੰਨੋਂ ਮਜ਼ਦੂਰ ਗੁਰਮੇਲ ਸਿੰਘ, ਗੁਰਤੇਜ ਤੇ ਚਮਕੌਰ ਸਿੰਘ ਘਰ ਵਿਚ ਮ੍ਰਿਤਕ ਪਾਏ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਨੂੰਨ ਮੁਤਾਬਕ ਜੋ ਵੀ ਵਿਅਕਤੀ ਇਸ ਵਿਚ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: