ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਵਿਚ ਟੋਕਨ ਸਿਸਟਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਬਿਨਾਂ ਕਿਸੇ ਟੋਕਨ ਦੇ ਹੁਣ ਕੋਈ ਸਹੂਲਤ ਨਹੀਂ ਮਿਲੇਗੀ। ਪੰਜਾਬ ਦੇ ਸ਼ਾਸਨ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ਨੇ ਇਹ ਐਲਾਨ ਕੀਤਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਿਕਾਇਤਾਂ ਮਿਲੀਆਂ ਸਨ ਕਿ ਕੁਝ ਅਧਿਕਾਰੀ ਤੇ ਮੁਲਾਜ਼ਮ ਬਿਨਾਂ ਨੰਬਰ ਲਗਾਏ ਆਪਣਾ ਕੰਮ ਕਰਵਾਉਣ ਲਈ ਸੇਵਾ ਕੇਂਦਰਾਂ ਦੇ ਸਟਾਫ ‘ਤੇ ਦਬਾਅ ਬਣਾਉਣ ਦ ਕੋਸ਼ਿਸ਼ ਕਰਦੇ ਹਨ। ਜੇਕਰ ਕਿਸੇ ਖਿਲਾਫ ਅਜਿਹੀ ਸ਼ਿਕਾਇਤ ਮਿਲਦੀ ਹੈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਨਲਾਈਨ ਵੀ ਸ਼ੁਰੂ ਕੀਤੀਆਂ ਜਾਣਗੀਆਂ। ਸੇਵਾ ਕੇਂਦਰਾਂ ਤੋਂ 46 ਜਨ ਸਹੂਲਤਾਂ ਮਿਲਦੀਆਂ ਹਨ।
ਇਹ ਵੀ ਪੜ੍ਹੋ : SGPC ਵੱਲੋਂ 1052 ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਹੋਵੇਗਾ ਰਵਾਨਾ, ਕੁੱਲ 2856 ਨੂੰ ਮਿਲਿਆ ਵੀਜ਼ਾ
ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਖੋਲ੍ਹਣ ਦਾ ਮੁੱਖ ਮਕਸਦ ਵੀ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ। ਮੰਤਰੀ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਆਨਲਾਈਨ ਟੋਕਸ ਸੇਵਾ ਜਲਦ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਜਾਂ ਜੋ ਲੋਕ ਘਰ ਬੈਠੇ ਟੋਕਨ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਲੈਣ ਲਈ ਸਾਰੇ ਨਾਗਰਿਕ ਬਰਾਬਰ ਦੇ ਹੱਕਦਾਰ ਹਨ।
ਵੀਡੀਓ ਲਈ ਕਲਿੱਕ ਕਰੋ -: