ਦੇਸ਼ ਦੇ ਕਈ ਹਿੱਸਿਆਂ ਵਿਚ ਪਿਛਲੇ ਕੁਝ ਦਿਨਾਂ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕਾਫੀ ਵਾਧਾ ਦੇਖਿਆ ਗਿਆ। ਵਧਦੇ ਮਾਮਲਿਆਂ ਵਿਚ ਹੁਣ ਕੇਂਦਰ ਤੇ ਸੂਬਾ ਸਰਕਾਰਾਂ ਪੂਰੀ ਤਰ੍ਹਾਂ ਤੋਂ ਅਲਰਟ ਮੋਡ ‘ਤੇ ਆ ਗਈਆਂ ਹਨ। ਹਰਿਆਣਾ, ਕੇਰਲ ਤੇ ਪੁਡੂਚੇਰੀ ਵਿਚ ਮਾਸਕ ਨੂੰ ਇਕ ਵਾਰ ਫਿਰ ਤੋਂ ਲਾਜ਼ਮੀ ਕਰ ਦਿੱਤਾ ਗਿਆ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀ ਨੇ ਇਸ ਹਫਤੇ ਦੀ ਸ਼ੁਰੂਆਤ ਵਿਚ ਇਕ ਸਮੀਖਿਆ ਬੈਠਕ ਕੀਤੀ ਤੇ ਸੂਬਿਆਂ ਨੂੰ ਅਲਰਟ ਰਹਿਣ ਤੇ ਸਿਹਤ ਸਹੂਲਤਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਦੀ ਸਲਾਹ ਦਿੱਤੀ ਸੀ।
ਸਰਕਾਰੀ ਤੇ ਪ੍ਰਾਈਵੇਟ ਦੋਵੇਂ ਹਸਪਤਾਲਾਂ ਦੀਆਂ ਐਮਰਜੈਂਸੀ ਤਿਆਰੀਆਂ ਦਾ ਮੁਲਾਂਕਣ ਕਰਨ ਲਈ 10 ਤੇ 11 ਅਪ੍ਰੈਲ ਨੂੰ ਰਾਸ਼ਟਰਵਿਆਪੀ ਮਾਕ ਡਰਿੱਲ ਦੀ ਯੋਜਨਾ ਬਣਾਈ ਗਈ ਹੈ। ਸਿਹਤ ਮੰਤਰੀ ਦਾ ਕਹਿਣਾ ਹੈ ਕਿ ਸਰਕਾਰਾਂ ਵਧਦੇ ਕੋਰੋਨਾ ਮਾਮਲਿਆਂ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤੋਂ ਤਿਆਰ ਹੈ। ਆਈਸੀਯੂ ਬੈੱਡ, ਆਕਸੀਜਨ ਦੀ ਸਪਲਾਈ ਤੇ ਸਾਰਿਆਂ ਜ਼ਰੂਰੀ ਗੱਲਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ ਤੇ ਨਾਲ ਹੀ ਤਿਆਰੀਆਂ ਦੀ ਹਰ ਹਫਤੇ ਸਮੀਖਿਆ ਕੀਤੀ ਜਾ ਰਹੀ ਹੈ।
ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੀ ਸੰਭਾਵਿਤ ਚੌਥੀ ਲਹਿਰ ਨੂੰ ਲੈ ਕੇ ਅਲਰਟ ਰਹਿਣ ਦੀ ਲੋੜ ਹੈ। ਪਿਛਲਾ ਕੋਵਿਡ ਮਿਊਟੇਸ਼ਨ ਓਮੀਕ੍ਰੋਨ ਦਾ ਬੀਐੱਫ.7 ਸਬ-ਵੈਰੀਐਂਟ ਸੀ ਤੇ ਹੁਣ ਐਕਸਬੀਬੀ 1.16 ਸਬ-ਵੈਰੀਐਂਟ ਕੋਰੋਨਾ ਦੇ ਵਧਦੇ ਮਾਮਲਿਆਂ ਦਾ ਕਾਰਨ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬ-ਵੈਰੀਐਂਟ ਜ਼ਿਆਦਾ ਖਤਰਨਾਕ ਨਹੀਂ ਹੈ।
ਹਰਿਆਣਾ ਸਰਕਾਰ ਨੇ ਅਹਿਤਿਆਤ ਦੇ ਤੌਰ ‘ਤੇ ਜਨਤਕ ਥਾਵਾਂ ‘ਤੇ ਫੇਸ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਸੂਬੇ ਦੇ ਸਿਹਤ ਵਿਭਾਗ ਨੇ ਜਨਤਾ ਤੋਂ ਕੋਵਿਡ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਪੰਚਾਇਤਾਂ ਨੂੰ ਇਹ ਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ ਹੈ ਕਿ ਇਸ ਨੂੰ ਸੂਬੇ ਦੇ ਸਾਰੇ ਹਿੱਸਿਆਂ ਵਿਚ ਲਾਗੂ ਕੀਤਾ ਜਾਵੇ।
ਇਹ ਵੀ ਪੜ੍ਹੋ : ਹਿਮਾਚਲ ਦੀ ਅੰਜਲੀ ਨੇ ਰਚਿਆ ਇਤਿਹਾਸ, ਲੁਆਂਚੜੀ ਪਹਿਨਾ ਕੇ ਕਿਲੀਮੰਜਾਰੋ ਪਰਬਤ ਕੀਤਾ ਫਤਿਹ
ਕੇਰਲ ਨੇ ਗਰਭਵਤੀ ਔਰਤਾਂ ਬਜ਼ੁਰਗਾਂ ਤੇ ਗੰਭੀਰ ਬੀਮਾਰੀਆਂ ਵਾਲੇ ਲੋਕਾਂ ਲਈ ਮਾਸਕ ਲਾਜ਼ਮੀ ਕਰ ਦਿੱਤਾ ਹੈ। ਪੁਡੂਚੇਰੀ ਪ੍ਰਸ਼ਾਸਨ ਨੇ ਤਤਕਾਲ ਪ੍ਰਭਾਵ ਨਾਲ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਹਸਪਤਾਲਾਂ, ਹੋਟਲਾਂ, ਰੈਸਟੋਰੈਂਟਾਂ, ਸ਼ਰਾਬ ਦੀਆਂ ਦੁਕਾਨਾਂ, ਹੋਟਲਾਂ ਤੇ ਮਨੋਰੰਜਨ ਖੇਤਰਾਂ, ਸਰਕਾਰੀ ਦਫਤਰਾਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਲਈ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: