ਪਿਹੋਵਾ: ਪੰਥਕ ਸ਼ਖਸੀਅਤ ਬਾਬਾ ਮਾਨ ਸਿੰਘ ਪਿਹੋਵਾ ਵਾਲੇ ਨਹੀਂ ਰਹੇ। ਇਹ ਜਾਣਕਾਰੀ ਅਧਿਕਾਰਕ ਤੌਰ ‘ਤੇ ਉਨ੍ਹਾਂ ਦੇ ਫੇਸਬੁੱਕ ਪੇਜ ‘ਤੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਅਜੇ ਕੁਝ ਵੀ ਐਲਾਨ ਨਹੀਂ ਕੀਤਾ ਗਿਆ ਹੈ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ 10 ਅਪ੍ਰੈਲ 2023 ਸੋਮਵਾਰ ਨੂੰ ਪਿਹੋਵਾ ਵਿਖੇ ਅਗਨ ਭੇਟ ਕੀਤਾ ਜਾਵੇਗਾ।
ਦੱਸ ਦੇਈਏ ਕਿ ਬਾਬਾ ਮਾਨ ਸਿੰਘ ਜੀ ਪਿਹੋਵਾ ਵਾਲੇ ਪਿਛਲੇ ਕਾਫੀ ਲੰਬੇ ਸਮੇਂ ਤੋਂ ਬੀਮਾਰ ਸਨ ਤੇ ਉਨ੍ਹਾਂ ਦਾ ਚੰਡੀਗੜ੍ਹ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਜਿਥੇ ਬੀਤੀ ਸ਼ਾਮ ਉਨ੍ਹਾਂ ਦਾ ਦੇਹਾਂਤ ਹੋ ਗਿਆ। ਬਾਬਾ ਮਾਨ ਸਿੰਘ 80 ਸਾਲ ਦੇ ਸਨ। ਉਹ ਧਾਰਮਿਕ ਬਿਰਤੀ ਦੇ ਮਾਲਕ ਸਨ ਤੇ ਕੀਰਤਨ ਰਾਹੀਂ ਗੁਰਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰਦੇ ਸਨ।
ਇਹ ਵੀ ਪੜ੍ਹੋ : ‘ਅੰਬਾਲਾ CIA ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ
ਸੰਤ ਬਾਬਾ ਪਿਹੋਵਾ ਵਾਲਿਆਂ ਵੱਲੋਂ ਇਕ ਸਕੂਲ ਵੀ ਖੋਲ੍ਹਿਆ ਗਿਆ ਸੀ ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਭਾਵੇਂ ਉਨ੍ਹਾਂ ਦਾ ਡੇਰਾ ਹਰਿਆਣਾ ਵਿਚ ਹੈ ਪਰ ਇਸ ਦੇ ਬਾਵਜੂਦ ਪੰਜਾਬ ਤੋਂ ਇਲਾਵਾ ਉਨ੍ਹਾਂ ਦੇ ਦੇਸ਼-ਵਿਦੇਸ਼ਾਂ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਸਨ।
ਵੀਡੀਓ ਲਈ ਕਲਿੱਕ ਕਰੋ -: