ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਦੋਵਾਂ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਕੀਤੀ। ਦੋਵਾਂ ਦੀ ਇਹ ਮੁਲਾਕਾਤ ਅੰਮ੍ਰਿਤਸਰ ਵਿਚ ਹੋਈ। ਖਹਿਰਾ ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ।
ਰੋਡਰੇਜ ਮਾਮਲੇ ਵਿਚ ਸਜ਼ਾ ਕੱਟਣ ਦੇ ਬਾਅਦ ਜੇਲ੍ਹ ਤੋਂ ਬਾਹਰ ਆਏ ਸਿੱਧੂ ਨੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ ਸਣੇ ਹੋਰਨਾਂ ਨਾਲ ਮੁਲਾਕਾਤ ਕੀਤੀ ਪਰ ਪੰਜਾਬ ਕਾਂਗਰਸ ਵਿਚ ਸੁਖਪਾਲ ਖਹਿਰਾ ਅਜਿਹੇ ਪਹਿਲੇ ਵਿਧਾਇਕ ਹਨ ਜਿਨ੍ਹਾਂ ਨਾਲ ਸਿੱਧੂ ਦੀ ਮੁਲਾਕਾਤ ਹੋਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਾਂ ਹੋਰ ਕਿਸੇ ਨੇਤਾ ਨਾਲ ਗੱਲਬਾਤ ਨਹੀਂ ਕੀਤੀ।
ਜ਼ਿਕਰਯੋਗ ਹੈ ਕਿ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਦੇ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਰਾਜ ਵੜਿੰਗ ਤੇ ਉਨ੍ਹਾਂ ਦੇ ਸਮਰਥਕ ਨੇਤਾਵਾਂ ਤੇ ਵਿਧਾਇਕਾਂ ਨੇ ਸਿੱਧੂ ਤੋਂ ਦੂਰੀ ਬਣਾਈ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਵਿਚ ਦੋ ਧੜਿਆਂ ਵਿਚ ਹੋਣ ਤੇ ਮਤਭੇਦ ਹੋਣ ਦੀ ਤਸਵੀਰ ਸਾਹਮਣੇ ਆਈ।
ਇਹ ਵੀ ਪੜ੍ਹੋ : ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਧਮਕੀ, ਮੰਗੀ 50 ਲੱਖ ਦੀ ਫਿਰੌਤੀ, ਵਧਾਈ ਗਈ ਸੁਰੱਖਿਆ
ਰਾਜਾ ਵੜਿੰਗ ਧਿਰ ਦੇ ਨੇਤਾ ਦੋਸ਼ ਲਗਾਉਂਦੇ ਰਹੇ ਹਨ ਕਿ ਸਿੱਧੂ ਨੇ ਪਾਰਟੀ ਦਾ ਕਾਫੀ ਨੁਕਸਾਨ ਕੀਤਾ ਹੈ। ਇਸ ਕਾਰਨ ਹਾਈਕਮਾਨ ਤੋਂ ਇਸ ਬਾਰੇ ਵਿਚਾਰ ਕਰਨ ਨੂੰ ਕਿਹਾ ਗਿਆ ਹੈ। ਨਾਲ ਹੀ ਸਿੱਧੂ ਨੂੰ ਮੌਜੂਦਾ ਸਮੇਂ ਕਿਸੇ ਤਰ੍ਹਾਂ ਦੀ ਜ਼ਿੰਮੇਵਾਰੀ ਨਾ ਸੌਂਪੇ ਜਾਣ ਬਾਰੇ ਵੀ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: