ਹਰਿਆਣਾ ਦੇ ਪਾਣੀਪਤ ਜ਼ਿਲੇ ਦੇ ਸਮਾਲਖਾ ਕਸਬੇ ਨੇੜੇ ਨੈਸ਼ਨਲ ਹਾਈਵੇ-44 ‘ਤੇ ਇਕ ਸੜਕ ਹਾਦਸਾ ਵਾਪਰਿਆ। ਅਚਾਨਕ ਪ੍ਰਾਈਵੇਟ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਬੱਸ ਬੇਕਾਬੂ ਹੋ ਗਈ। ਇਸ ਮਗਰੋਂ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਪਲਟ ਗਈ। ਇਸ ਹਾਦਸੇ ਵਿਚ 7 ਯਾਤਰੀ ਜ਼ਖਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਬੱਸ ਵਿੱਚ ਬੈਠੀਆਂ ਸਵਾਰੀਆਂ ਵਿੱਚ ਹਾਹਾਕਾਰ ਮੱਚ ਗਿਆ।
ਜਾਣਕਾਰੀ ਅਨੁਸਾਰ ਪ੍ਰਾਈਵੇਟ ਬੱਸ ਕਟੜਾ ਤੋਂ ਦਿੱਲੀ ਜਾ ਰਹੀ ਸੀ। ਸਮਾਲਖਾ ਵਿੱਚ ਜਦੋਂ ਬੱਸ ਜੱਟੀਪੁਰ ਨੇੜੇ ਪੁੱਜੀ ਤਾਂ ਬੱਸ ਦਾ ਟਾਇਰ ਫਟ ਗਿਆ। ਟਾਇਰ ਫਟਣ ਨਾਲ ਬੱਸ ਪਲਟ ਗਈ। ਉਸ ਸਮੇਂ ਬੱਸ ਵਿੱਚ 40 ਯਾਤਰੀ ਸਵਾਰ ਸਨ। ਹਾਦਸੇ ‘ਚ 7 ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ‘ਤੋਂ ਬਾਅਦ ਹਾਈਵੇਅ ਤੋਂ ਲੰਘ ਰਹੇ ਲੋਕਾਂ ਨੇ ਪੁਲਿਸ ਕੰਟਰੋਲ ਰੂਮ ‘ਤੇ ਹਾਦਸੇ ਦੀ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਇੱਕ ਤੋਂ ਬਾਅਦ ਇੱਕ ਭੂਚਾਲ ਦੇ 3 ਝਟਕਿਆਂ ਨਾਲ ਕੰਬਿਆ ਅੰਡਮਾਨ ਨਿਕੋਬਾਰ, ਸਹਿਮੇ ਲੋਕ
ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਤੁਰੰਤ ਮੁਸਾਫ਼ਰਾਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਇਸ ਮਗਰੋਂ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਨੂੰ ਸਮਾਲਖਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ। ਹਾਦਸੇ ਵਿੱਚ ਵਿਸ਼ਨੂੰ, ਦਲੀਪ, ਸੌਰਵ, ਸੁਮਿਤਰਾ (53), ਅਜੈ, ਸ਼ਸ਼ੀਪਾਲ ਅਤੇ ਸ਼ੇਖਬਾਬੂ ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖਮੀਆਂ ਵਿੱਚੋਂ ਡਾਕਟਰਾਂ ਨੇ 2 ਦੀ ਹਾਲਤ ਨਾਜ਼ੁਕ ਦੱਸੀ ਹੈ, ਜਦਕਿ 5 ਨੂੰ ਕੁਝ ਸਮੇਂ ਦੇ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: